ਚੌਕ ਮਹਿਤਾ, 3 ਮਈ (ਜਗਦੀਸ਼ ਸਿੰਘ ਬਮਰਾਹ)-ਬੀਤੇ ਕੱਲ ਦੇਰ ਸ਼ਾਮ ਨੇੜਲੇ ਪਿੰਡ ਮਹਿਸਮਪੁਰ ਕਲਾਂ ਦੇ ਇਕ ਨੌਜਵਾਨ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੋਤ ਸਿੰਘ ਪੁੱਤਰ ਸੁਖਰਾਜ ਸਿੰਘ ਕੌਮ ਜੱਟ ਵਾਸੀ ਪਿੰਡ ਮਹਿਸਮਪੁਰ ਕਲਾਂ ਜੋ ਕਿ 10ਵੀਂ ਜਮਾਤ ਵਿਚ ਪੜ੍ਹਦਾ ਸੀ। ਕੱਲ ਸ਼ਾਮ ਜਦੋਂ ਉਹ ਆਪਣੇ ਘਰੋਂ ਕੋਈ ਸਾਮਾਨ ਲੈਣ ਵਾਸਤੇ ਬਾਹਰ ਗਿਆ ਤਾਂ ਮਹਿਸਮਪੁਰ ਤੋਂ ਜਲਾਲ ਉਸਮਾ ਨੂੰ ਜਾਣ ਵਾਲੀ ਸੜਕ ਉੱਪਰ ਉਸਨੂੰ ਗੋਲੀਆਂ ਮਾਰ ਦਿੱਤੀਆਂ, ਜਿਸਤੋਂ ਬਾਅਦ ਕਿਸੇ ਰਾਹਗੀਰ ਵਲੋਂ ਪਛਾਣ ਕੇ ਉਸ ਦੇ ਪਰਿਵਾਰ ਨੂੰ ਸੂਚਨਾ ਦਿੱਤੀ। ਪੁਲਿਸ ਨੂੰ ਸੂਚਨਾ ਮਿਲਣ 'ਤੇ ਮਹਿਤਾ ਚੌਕ ਥਾਣਾ ਦੇ ਮੁੱਖ ਅਫਸਰ ਜਸਦੀਪ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਉਥੇ ਪਹੁੰਚੇ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕਰਕੇ ਮ੍ਰਿਤਕ ਦੇਹ ਨੂੰ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਪਹੁੰਚਾ ਦਿੱਤਾ। ਐੱਸ. ਐੱਚ. ਓ. ਅਨੁਸਾਰ ਦੋਸ਼ੀਆਂ ਦੀ ਪੂਰੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਅਜੀਤ ਡੈਸਕ
04-05-2026