19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਰਾਜਾਸਾਂਸੀ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ, ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 04-05-2026

ਰਾਜਾਸਾਂਸੀ, 3 ਮਈ (ਹਰਦੀਪ ਸਿੰਘ ਖੀਵਾ)-ਰਾਜਾਸਾਂਸੀ 'ਚ ਇਕ ਨਾਬਾਲਗ ਲੜਕੀ ਨਾਲ ਨਾਬਾਲਗ ਲੜਕਿਆਂ ਵਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਂ ਕਿ ਉਕਤ ਲੜਕਿਆਂ ਵਲੋਂ ਪੀੜਤ ਲੜਕੀ ਨੂੰ ਮਾਮਲੇ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦੇਣ ਡਰਾਉਣ ਧਮਕਾਉਣ 'ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰ ਦੋਸ਼ੀ ਲੜਕਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਰਾਜਾਸਾਂਸੀ ਦੇ ਐੱਸ. ਐੱਚ. ਓ. ਹਰਸਿਮਰਤ ਕੌਰ ਨੇ ਦੱਸਿਆ ਕਿ ਉਕਤ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਗੁਰਨੂਰ ਸਿੰਘ ਨਾਂਅ ਦੇ ਲੜਕੇ ਵਲੋਂ ਆਪਣੇ ਨਾਲ ਖੇਡਣ ਦੇ ਬਹਾਨੇ ਉਨ੍ਹਾਂ ਦੀ ਲੜਕੀ ਨੂੰ ਘਰ ਬੁਲਾਇਆ ਅਤੇ ਉਸ ਘਰ ਵਿਚ ਦਿਲਪ੍ਰੀਤ ਸਿੰਘ, ਗੁਰਮੇਹਰ ਸਿੰਘ ਵਾਸੀ ਰਾਜਾਸਾਂਸੀ ਪਹਿਲਾਂ ਮੌਜੂਦ ਸੀ ਅਤੇ ਉਕਤ ਤਿੰਨਾਂ ਵਲੋਂ ਜ਼ਬਰਦਸਤੀ ਕੀਤੀ ਗਈ ਅਤੇ ਚੋਰੀ ਵੀਡੀਓ ਬਣਾਈ ਗਈ ਤੇ ਧਮਕੀਆਂ ਦਿੱਤੀਆਂ ਗਈਆਂ ਕਿ ਜੇਕਰ ਕਿਸੇ ਨਾਲ ਗੱਲ ਕੀਤੀ ਤਾਂ ਵੀਡੀਓ ਵਾਇਰਲ ਕਰ ਦੇਣਗੇ। ਐੱਸ. ਐੱਚ. ਓ. ਹਰਸਿਮਰਤ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕਰਨ ਉਪਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ।

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਕਿਰਮਾਚ ਵਲੋਂ ਆਦਿ ਬਦਰੀ ਖੇਤਰ 'ਚ ਵਿਕਾਸ ਕਾਰਜਾਂ ਦਾ ਨਿਰੀਖਣ ਅਗਲੀ ਖ਼ਬਰ ਘਰੇਲੂ ਝਗੜੇ ਦੌਰਾਨ ਸਾਲੇ ਵਲੋਂ ਜੀਜੇ ਦਾ ਕਤਲ
Ad Position 24