07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੰਜਾਬੀ 'ਵਰਸਿਟੀ ਵਿਖੇ ਗਿਆਰ੍ਹਵੀਂ 'ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ' ਸਫਲਤਾਪੂਰਵਕ ਸੰਪੰਨ

Ad Position 21
No active advertisement
ਅਜੀਤ ਡੈਸਕ 04-05-2026

ਲੋਕ-ਧਾਰਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ-ਡਾ. ਜਗਦੀਪ ਸਿੰਘ
ਪਟਿਆਲਾ, 3 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬੀ ਲੋਕਧਾਰਾ : ਪ੍ਰਾਪਤੀਆਂ ਤੇ ਸੰਭਾਵਨਾਵਾਂ' ਵਿਸ਼ੇ 'ਤੇ ਕਰਵਾਈ ਗਈ ਤਿੰਨ ਦਿਨਾਂ ਗਿਆਰ੍ਹਵੀਂ 'ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ' ਸਫਲਤਾਪੂਰਵਕ ਸੰਪੰਨ ਹੋ ਗਈ ਹੈ | ਪੰਜਾਬੀ ਸਾਹਿਤ ਅਧਿਐਨ ਵਿਭਾਗ ਵਲੋਂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਗਈ | ਇਸ ਕਾਨਫ਼ਰੰਸ ਦੇ ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੋਕਧਾਰਾ ਸਿਰਫ਼ ਬੀਤੇ ਸਮੇਂ ਦੀ ਪੇਸ਼ਕਾਰੀ ਨਹੀਂ, ਬਲਕਿ ਸਾਡੀ ਜੀਵੰਤ ਹੋਂਦ ਦਾ ਅਹਿਮ ਹਿੱਸਾ ਹੈ | ਉਨ੍ਹਾਂ ਕਿਹਾ ਕਿ ਡਿਜੀਟਲ ਯੁੱਗ ਦੀਆਂ ਚੁਣੌਤੀਆਂ ਦੇ ਦੌਰ ਵਿਚ ਪੰਜਾਬੀ ਲੋਕਧਾਰਾ ਦੇ ਅਮੀਰ ਸਰਮਾਏ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨੀ ਸਮੇਂ ਦੀ ਮੁੱਖ ਲੋੜ ਹੈ | ਡਾ. ਰਜਿੰਦਰਪਾਲ ਸਿੰਘ ਬਰਾੜ ਵਲੋਂ ਆਪਣੇ ਵਿਦਾਇਗੀ ਭਾਸ਼ਣ ਦੌਰਾਨ ਵਰਤਮਾਨ ਦੌਰ ਵਿਚ ਲੋਕਧਾਰਾ ਦੇ ਖੇਤਰ ਵਿਚ ਵਾਪਰ ਰਹੇ ਵੱਡੇ ਪਰਿਵਰਤਨਾਂ ਸੰਬੰਧੀ ਮਹੱਤਵਪੂਰਨ ਨੁਕਤੇ ਉਠਾਏ | ਉੱਘੇ ਵਿਦਵਾਨ ਡਾ. ਸੁਰਜੀਤ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਆਪਣੇ ਭਾਸ਼ਣ ਵਿਚ ਕਿਹਾ ਕਿ ਲੋਕਧਾਰਾ ਹੀ ਕਿਸੇ ਕੌਮ ਦੀ ਅਸਲ ਪਛਾਣ ਹੁੰਦੀ ਹੈ | ਵਿਭਾਗ ਮੁਖੀ ਡਾ. ਮੋਹਨ ਸਿੰਘ ਤਿਆਗੀ ਨੇ ਧੰਨਵਾਦੀ ਭਾਸ਼ਣ ਦੌਰਾਨ ਇਸ ਕਾਨਫ਼ਰੰਸ ਨੂੰ ਸਫਲ ਬਣਾਉਣ ਲਈ ਕਾਨਫ਼ਰੰਸ ਵਿਚ ਸ਼ਾਮਿਲ ਵਿਦਵਾਨਾਂ, ਅਧਿਆਪਕਾਂ, ਖੋਜਾਰਥੀਆਂ ਅਤੇ ਵਿਭਾਗੀ ਅਮਲੇ ਦਾ ਧੰਨਵਾਦ ਕੀਤਾ | ਡਾ. ਪਰਮੀਤ ਕੌਰ ਵਲੋਂ ਕਾਨਫ਼ਰੰਸ ਦੀਆਂ ਤਿੰਨ ਦਿਨ ਦੀਆਂ ਪ੍ਰਾਪਤੀਆਂ ਤੇ ਗਤੀਵਿਧੀਆਂ 'ਤੇ ਸੰਖੇਪ ਰਿਪੋਰਟ ਪੇਸ਼ ਕੀਤੀ ਗਈ | ਵੱਖ-ਵੱਖ ਸੈਸ਼ਨਾਂ ਵਿਚ ਵਿਦਵਾਨਾਂ ਅਤੇ ਖੋਜਾਰਥੀਆਂ ਵਲੋਂ ਲੋਕਧਾਰਾ ਦੇ ਵੱਖ-ਵੱਖ ਵਿਸ਼ਿਆਂ 'ਤੇ ਮਹੱਤਵਪੂਰਨ ਖੋਜ-ਪੱਤਰ ਪੇਸ਼ ਕੀਤੇ ਗਏ | ਇਨ੍ਹਾਂ ਸੈਸ਼ਨਾਂ ਦੌਰਾਨ ਡਾ. ਚਰਨਜੀਤ ਕੌਰ, ਅਰਤਿੰਦਰ ਸੰਧੂ, ਡਾ. ਅਮਰਜੀਤ ਸਿੰਘ, ਡਾ. ਪਰਵੀਨ ਕੁਮਾਰ ਅਤੇ ਕਮਲ ਧਰਮਸੋਤ (ਅਮਰੀਕਾ), ਕਿਰਪਾਲ ਕਜ਼ਾਕ , ਦਰਸ਼ਨ ਬੁੱਟਰ, ਡਾ. ਮਾਨ ਸਿੰਘ ਢੀਂਡਸਾ, ਡਾ. ਯੋਗਰਾਜ ਅੰਗਰਿਸ਼ ਅਤੇ ਰਾਜਵੰਤ ਕੌਰ ਪੰਜਾਬੀ, ਡਾ. ਮੁਹੰਮਦ ਇਦਰੀਸ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਬਲਜੀਤ ਸਿੰਘ ਬੱਲੀ, ਬਲਵਿੰਦਰ ਧਾਲੀਵਾਲ, ਧਰਮ ਕੰਮੇਆਣਾ, ਬਲਵੰਤ ਭਾਟੀਆ, ਕੁਲਵਿੰਦਰ ਚਾਵਲਾ, ਡਾ. ਗੁਰਮੀਤ ਸਿੰਘ ਸਿੱਧੂ, ਡਾ. ਪੁਸ਼ਪਿੰਦਰ ਕੌਰ, ਡਾ. ਸੁਮਨਪ੍ਰੀਤ ਕੌਰ ਵਿਰਕ, ਡਾ. ਭੁਪਿੰਦਰ ਸਿੰਘ ਖਹਿਰਾ, ਡਾ. ਸਤੀਸ਼ ਕੁਮਾਰ ਵਰਮਾ, ਡਾ. ਗੁਰਨਾਇਬ ਸਿੰਘ ਅਤੇ ਡਾ. ਨਿਵੇਦਿਤਾ ਸਿੰਘ ਵਲੋਂ ਲੋਕਧਾਰਾ ਦੇ ਅਤੀਤ, ਵਰਤਮਾਨ ਅਤੇ ਭਵਿੱਖ ਸੰਬੰਧੀ ਬੜੀਆਂ ਮੱਲਵਾਨ ਟਿੱਪਣੀਆਂ ਕੀਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਦੇਸ਼ ਭਰ 'ਚ 22.79 ਲੱਖ ਉਮੀਦਵਾਰਾਂ ਨੇ ਦਿੱਤੀ 'ਨੀਟ' ਪ੍ਰੀਖਿਆ <br/>
Ad Position 24