17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

2027 'ਚ ਪੰਜਾਬ 'ਚ ਵੀ ਆਉਣਗੇ ਬੰਗਾਲ ਵਰਗੇ ਨਤੀਜੇ-ਸੁਨੀਲ ਜਾਖੜ

Ad Position 21
No active advertisement
ਅਜੀਤ ਡੈਸਕ 05-05-2026

ਚੰਡੀਗੜ੍ਹ, 4 ਮਈ (ਸੰਦੀਪ ਕੁਮਾਰ ਮਾਹਨਾ) - ਪੱਛਮੀ ਬੰਗਾਲ, ਅਸਾਮ ਅਤੇ ਵਿਚ ਮਿਲੇ ਬਹੁਮਤ ਵਰਗੇ ਨਤੀਜੇ ਹੀ 2027 'ਚ ਪੰਜਾਬ ਵਿਚ ਵੀ ਸਾਹਮਣੇ ਆਉਣਗੇ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਸੂਬਿਆਂ ਵਿਚ ਭਾਜਪਾ ਨੂੰ ਮਿਲੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡਣ ਮੌਕੇ ਕੀਤਾ | ਉਨ੍ਹਾਂ ਇਸ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ, ਕੌਮੀ ਪ੍ਰਧਾਨ ਨਿਤੀਨ ਨਬੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਨੂੰ ਦਿੱਤਾ | ਜਾਖੜ ਨੇ ਪੱਛਮੀ ਬੰਗਾਲ ਦੇ ਪਾਰਟੀ ਵਰਕਰਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੁਸ਼ਕਿਲ ਹਾਲਾਤਾਂ ਦੇ ਬਾਵਜੂਦ ਡਟ ਕੇ ਮੁਕਾਬਲਾ ਕੀਤਾ ਤੇ ਬੜੀ ਹਲੀਮੀ ਨਾਲ ਲੜਾਈ ਜਿੱਤੀ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਪਾਰਟੀ ਲਈ ਵੱਡੀ ਚੁਣੌਤੀ ਸੀ, ਜਿਸਨੂੰ ਲੀਡਰਸ਼ਿਪ ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤਿਆ ਗਿਆ | ਬੰਗਾਲ ਦੇ ਨਤੀਜਿਆਂ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਤੇ ਹੁਣ ਇਹੀ ਜਜ਼ਬਾ ਲੈ ਕੇ ਭਾਜਪਾ ਪੰਜਾਬ ਵਿਚ 2027 ਦੀਆਂ ਚੋਣਾਂ ਲਈ ਤਿਆਰੀਆਂ ਕਰ ਰਹੀ ਹੈ | ਜਾਖੜ ਨੇ ਕਿਹਾ ਕਿ ਜਿਵੇਂ ਬੰਗਾਲ ਵਿਚ ਕਾਨੂੰਨ-ਵਿਵਸਥਾ ਦੀ ਮਾੜੀ ਸਥਿਤੀ ਤੇ ਸਿਆਸੀ ਹਿੰਸਾ ਦੇ ਮਾਹੌਲ ਦੇ ਬਾਵਜੂਦ ਭਾਜਪਾ ਨੇ ਜਿੱਤ ਦਰਜ ਕੀਤੀ, ਉਸੇ ਤਰ੍ਹਾਂ ਪੰਜਾਬ ਵਿਚ ਵੀ ਹਾਲਾਤ ਸੰਤੋਸ਼ਜਨਕ ਨਹੀਂ ਹਨ | ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਹਰ ਮੋਰਚੇ 'ਤੇ ਅਸਫਲ ਰਹੀ ਹੈ ਅਤੇ ਪੰਜਾਬ ਵਿਚ ਉਸ ਦਾ ਜਾਣਾ ਤੈਅ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨੇ ਪੰਜਾਬ ਲਈ ਚੁਣੌਤੀਪੂਰਨ ਹੋ ਸਕਦੇ ਹਨ, ਪਰ ਭਾਜਪਾ ਪੰਜਾਬ ਤੇ ਪੰਜਾਬੀਆਂ ਦੇ ਹਰੇਕ ਹਿੱਤ ਦੀ ਰਾਖੀ ਲਈ ਪੂਰੀ ਦਿ੍ੜ੍ਹਤਾ ਨਾਲ ਖੜ੍ਹੀ ਹੈ | ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ, ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਸਮੇਤ ਵੱਡੀ ਗਿਣਤੀ 'ਚ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਬਿਜਲੀ ਦੀ ਮੰਗ ਘਟ ਕੇ 4 ਹਜ਼ਾਰ ਮੈਗਾਵਾਟ ਪਹੁੰਚੀ ਅਗਲੀ ਖ਼ਬਰ ਕਿਲ੍ਹਾ ਗੋਬਿੰਦਗੜ੍ਹ ਦੇ 'ਪਗੜੀ ਮਿਊਜ਼ੀਅਮ' 'ਚ ਪੱਗ ਦੀ ਮਹੱਤਤਾ ਤੇ ਵਿਗਿਆਨਕ ਨਜ਼ਰੀਏ ਬਾਰੇ ਦਿੱਤੀ ਜਾ ਰਹੀ ਜਾਣਕਾਰੀ
Ad Position 24