17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਿ੍ਤਕ ਪੈਨਸ਼ਨਰਾਂ ਦੇ ਖਾਤਿਆਂ 'ਚੋਂ 9,64,600 ਲੱਖ ਰੁਪਏ ਕਢਵਾਉਣ ਵਾਲੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 05-05-2026
ਚੰਡੀਗੜ੍ਹ, 4 ਮਈ (ਅਜੀਤ ਬਿਊਰੋ)–ਪੰਜਾਬ ਸਰਕਾਰ ਵਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚੱਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ | ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ | ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ | ਉਸ ਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮਿ੍ਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ | ਇਸ ਸਬੰਧ ਵਿਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਲਈ 700 ਨਵੀਆਂ ਬੱਸਾਂ ਖ਼ਰੀਦਣ ਦੀ ਤਿਆਰੀ - ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕੇਸ ਦਾ ਆਖ਼ਰੀ ਸ਼ੂਟਰ ਤਿ੍ਪੁਰਾ ਤੋਂ ਗਿ੍ਫ਼ਤਾਰ
Ad Position 24