17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਲਈ 700 ਨਵੀਆਂ ਬੱਸਾਂ ਖ਼ਰੀਦਣ ਦੀ ਤਿਆਰੀ - ਹਰਪਾਲ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 05-05-2026

ਸੰਗਰੂਰ, 4 ਮਈ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਵਿੱਤ, ਕਰ, ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਲਈ 700 ਨਵੀਆਂ ਬੱਸਾਂ ਖ਼ਰੀਦਣ ਦਾ ਟੈਂਡਰ 5 ਮਈ ਨੂੰ ਖੁੱਲ੍ਹ ਜਾਵੇਗਾ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਵੀਆਂ ਬੱਸਾਂ ਪੈਣ ਨਾਲ ਜਿੱਥੇ ਹਰ ਰੂਟ 'ਤੇ ਬੱਸ ਸਹੂਲਤ ਮਿਲੇਗੀ ਉੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 2022 ਵਿਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ | ਜਿਸ ਨਾਲ ਆਮ ਲੋਕਾਂ ਨੇ ਆਮ ਆਦਮੀ ਪਾਰਟੀ ਵਿਚ ਵਿਸ਼ਵਾਸ ਕਾਇਮ ਰੱਖਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਰੋਧੀ ਧਿਰਾਂ ਕੋਲ ਸਿਵਾਏ ਰੌਲਾ ਪਾਉਣ ਦੇ ਹੋਰ ਕੋਈ ਏਜੰਡਾ ਨਹੀਂ ਹੈ | ਨਤੀਜੇ ਵਜੋਂ 2027 ਵਿਚ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੈਨੂੰ ਮਰਵਾਉਣ ਦੀਆਂ ਸਾਜਿਸ਼ਾਂ ਰਚ ਰਹੀ ਹੈ- ਮਜੀਠੀਆ ਅਗਲੀ ਖ਼ਬਰ ਮਿ੍ਤਕ ਪੈਨਸ਼ਨਰਾਂ ਦੇ ਖਾਤਿਆਂ 'ਚੋਂ 9,64,600 ਲੱਖ ਰੁਪਏ ਕਢਵਾਉਣ ਵਾਲੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ
Ad Position 24