17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜਨਗਣਨਾ ਸੰਬੰਧੀ ਪ੍ਰਫ਼ਾਰਮੇ 'ਚ ਐੱਸ. ਸੀ. ਜਾਤੀਆਂ ਨੂੰ ਅਪਮਾਨਿਤ ਕਰਨ ਵਾਲੇ ਵਰਜਿਤ ਸ਼ਬਦ ਦਰਜ ਕਰਨ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 05-05-2026
ਜਲੰਧਰ, 4 ਮਈ (ਐੱਮ. ਐੱਸ. ਲੋਹੀਆ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕਰਦਿਆਂ ਪੰਜਾਬ ਸਰਕਾਰ ਦੇ ਜਨਗਣਨਾ 2026 ਸਬੰਧੀ ਜਾਰੀ ਕੀਤੇ ਆਨਲਾਈਨ ਪ੍ਰੋਫ਼ਾਰਮੇ ਦੇ ਕਾਲਮ 'ਚ ਜਾਤੀ ਕਾਲਮ ਭਰਨ ਲਈ ਅਨੁਸੂਚਿਤ ਜਾਤੀਆਂ ਨੂੰ ਅਪਮਾਨਿਤ ਕਰਨ ਵਾਲੇ ਵਰਜਿਤ ਸ਼ਬਦ ਦਰਜ ਕਰਨ ਦੀ ਕਾਰਵਾਈ ਨੂੰ ਗ਼ੈਰ ਜ਼ਿੰਮੇਵਾਰ ਤੇ ਗ਼ੈਰ ਕਾਨੂੰਨੀ ਕਾਰਵਾਈ ਦੇ ਵਿਰੋਧ ਵਜੋਂ 5 ਮਈ, ਦਿਨ ਮੰਗਲਵਾਰ ਨੂੰ ਪੰਜਾਬ ਭਰ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣ ਦਾ ਸੱਦਾ ਦਿੱਤਾ ਗਿਆ ਹੈ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਇਹ ਸੱਦਾ ਦਿੰਦਿਆਂ ਮੰਗ ਕੀਤੀ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਐੱਸ.ਸੀ., ਐੱਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ | ਉਨ੍ਹਾਂ ਇਸ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਲਿਤ ਭਾਈਚਾਰੇ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਲਈ ਵੀ ਕਿਹਾ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਤੇ ਭੱਤਿਆਂ ਲਈ ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਰਾਤ ਵੇਲੇ ਐਮਰਜੈਂਸੀ ਸੇਵਾਵਾਂ ਨਾ ਮਿਲਣ 'ਤੇ ਮਰੀਜ਼ ਔਖੇ
Ad Position 24