17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੰਜ ਕਿੱਲੋ ਸੋਨੇ ਦੇ ਗਹਿਣੇ ਹੜੱਪਣ ਦੇ ਮਾਮਲੇ 'ਚ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 05-05-2026
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਪੰਜ ਕਿੱਲੋ ਸੋਨੇ ਦੇ ਗਹਿਣੇ ਹੜੱਪਣ ਦੇ ਮਾਮਲੇ ਵਿਚ ਪਿਓ-ਪੁੱਤਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਲੇਰਕੋਟਲਾ ਦੇ ਰਹਿਣ ਵਾਲੇ ਅਮਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਮਲੇਰਕੋਟਲਾ ਦੇ ਰਹਿਣ ਵਾਲੇ ਦਵਿੰਦਰ ਸਿੰਘ ਹੈਪੀ ਅਤੇ ਉਸਦੇ ਪੁੱਤਰ ਰਾਜਵੀਰ ਸਿੰਘ ਉਰਫ਼ ਰਾਹੁਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਦਵਿੰਦਰ ਸਿੰਘ ਦੀ ਮਲੇਰ ਕੋਟਲਾ ਵਿਚ ਹੈਪੀ ਜਿਊਲਰ ਦੇ ਨਾਮ 'ਤੇ ਦੁਕਾਨ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਹੋਲਸੇਲ ਸੋਨੇ ਦੇ ਗਹਿਣੇ ਦਾ ਕੰਮ ਕਰਦੇ ਹਨ ਅਤੇ ਸਰਾਫ਼ਾ ਬਾਜ਼ਾਰ ਵਿਚ ਆਪਣੇ ਲੜਕੇ ਦੇ ਨਾਲ ਇਹ ਕਾਰੋਬਾਰ ਕਰ ਰਹੇ ਹਨ | ਉਸ ਦੱਸਿਆ ਕਿ ਦਵਿੰਦਰ ਸਿੰਘ ਹੈਪੀ ਅਤੇ ਉਸਦਾ ਬੇਟਾ ਰਾਜਵੀਰ ਸਿੰਘ ਉਰਫ਼ ਰਾਹੁਲ ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਨਾਲ ਵਪਾਰ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਦਾ ਵਿਸ਼ਵਾਸ ਬਣ ਗਿਆ ਸੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਨੇ ਉਨ੍ਹਾਂ ਪਾਸੋਂ ਪੰਜ ਕਿੱਲੋ 35 ਗ੍ਰਾਮ ਸੋਨੇ ਦੇ ਗਹਿਣੇ ਲੈ ਲਏ ਅਤੇ ਇਸਦੀ ਅਦਾਇਗੀ ਨਹੀਂ ਕੀਤੀ, ਜਦੋਂ ਉਸਨੇ ਇਹਨਾਂ ਤੋਂ ਪੈਸਿਆਂ ਦੀ ਮੰਗ ਕੀਤੀ ਤਾਂ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ | ਕਮਲਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਨ੍ਹਾਂ ਦੇ ਕੋਲ ਆਏ ਅਤੇ ਉਨ੍ਹਾਂ ਪਾਸੋਂ 200 ਗ੍ਰਾਮ ਸੋਨੇ ਦੇ ਗਹਿਣੇ ਖੋਹ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਦਰੱਖ਼ਤ ਕੱਟਣ ਦੇ ਮਾਮਲੇ 'ਚ ਕੇਸ ਦਰਜ ਅਗਲੀ ਖ਼ਬਰ 'ਪੰਥਕ ਇਕੱਤਰਤਾ' ਦੌਰਾਨ ਹਾਵੀ ਰਿਹਾ ਬੇਅਦਬੀ ਮਾਮਲਿਆਂ ਸੰਬੰਧੀ 'ਸਤਿਕਾਰ ਸੋਧ ਐਕਟ' ਦਾ ਮਾਮਲਾ-'ਭਾਈ ਰਾਜੋਆਣਾ' ਦੀ 'ਸਜ...
Ad Position 24