ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਗਰ ਨਿਗਮ ਦੀ ਬਾਗ਼ਬਾਨੀ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਮਿਤ ਕੁਮਾਰ ਵਾਸੀ ਫੋਕਲ ਪੁਆਇੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਸਰਕਾਰੀ ਦਰਖਤਾਂ ਨੂੰ ਕੱਟਣ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |