18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੈਨਸ਼ਨਾਂ ਤੇ ਤਨਖ਼ਾਹਾਂ ਵਿਚ ਦੇਰੀ ਸੂਬੇ ਦੀ ਵਿਗੜਦੀ ਸਥਿਤੀ ਦਾ ਸਪੱਸ਼ਟ ਸੰਕੇਤ-ਰੰਧਾਵਾ

Ad Position 21
No active advertisement
ਅਜੀਤ ਡੈਸਕ 05-05-2026
ਚੰਡੀਗੜ੍ਹ, 4 ਮਈ (ਵਿਕਰਮਜੀਤ ਸਿੰਘ ਮਾਨ)-ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੈਨਸ਼ਨਰਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਅਦਾਇਗੀਆਂ ਨਾ ਹੋਣਾ ਨਾ ਸਿਰਫ ਇਕ ਪ੍ਰਸ਼ਾਸਕੀ ਅਸਫਲਤਾ ਹੈ ਬਲਕਿ ਰਾਜ ਦੀ ਵਿਗੜਦੀ ਆਰਥਿਕ ਸਥਿਤੀ ਦਾ ਵੀ ਸਪੱਸ਼ਟ ਸੰਕੇਤ ਹੈ | ਸੂਬੇ ਦੇ 3 ਲੱਖ ਤੋਂ ਵੱਧ ਪੈਨਸ਼ਨਰ ਤੇ ਲਗਭਗ ਸਾਢੇ 3 ਲੱਖ ਤੋਂ ਵੱਧ ਕਰਮਚਾਰੀ ਆਪਣੇ ਹੱਕਾਂ ਦੀ ਉਡੀਕ ਕਰਨ ਲਈ ਮਜਬੂਰ ਹਨ, ਜੋ ਕਿ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਜਵਾਬ ਮੰਗਿਆ ਕਿ ਕੀ ਸੂਬੇ ਦੀ ਵਿੱਤੀ ਹਾਲਤ ਇੰਨੀ ਵਿਗੜ ਗਈ ਹੈ ਕਿ ਪੈਨਸ਼ਨਾਂ ਅਤੇ ਤਨਖ਼ਾਹਾਂ ਵਰਗੀਆਂ ਬੁਨਿਆਦੀ ਜ਼ਿੰਮੇਵਾਰੀਆਂ ਵੀ ਸਮੇਂ ਸਿਰ ਪੂਰੀਆਂ ਨਹੀਂ ਹੋ ਸਕਦੀਆਂ |

Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰ ਨਾਲ ਕੀਤੀ ਧੋਖਾਧੜੀ ਅਗਲੀ ਖ਼ਬਰ ਮਾਮਲਾ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ ਦਾ-ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ...
Ad Position 24