ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)ਪੁਲਿਸ ਨੇ ਵਿਕਾਸ ਵਾਸੀ ਇੰਦਰ ਵਿਹਾਰ ਦੀ ਸ਼ਿਕਾਇਤ 'ਤੇ ਸਾਹਿਲ ਮੱਕੜ ਵਾਸੀ ਮੁਹਾਲੀ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਕਾਬੂ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨਾਲ ਕੱਪੜਿਆਂ ਦੀ ਖ਼ਰੀਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੋਇਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |