ਚੰਡੀਗੜ੍ਹ, 4 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਰਲ ਵਿਚ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਅਗਲੀ ਵਾਰੀ ਪੰਜਾਬ ਦੀ ਹੈ, ਜਿੱਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਸਰਕਾਰ ਬਣਾਏਗੀ | ਵੜਿੰਗ ਨੇ ਕਿਹਾ ਕਿ ਕਾਂਗਰਸ ਕੇਰਲ ਵਿਚ ਹੋਰ ਮਜ਼ਬੂਤ ਹੋ ਕੇ ਉੱਭਰੀ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਪਾਰਟੀ ਨੇ ਲੋਕ ਸਭਾ ਅਤੇ ਸਥਾਨਕ ਚੋਣਾਂ ਵਿਚ ਜਿੱਤ ਦਰਜ ਕੀਤੀ ਸੀ | ਪੱਛਮੀ ਬੰਗਾਲ ਬਾਰੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਟੀ.ਐਮ.ਸੀ. ਦੀ ਹਾਰ ਲਈ ਕਈ ਕਾਰਨ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਦਿਖਾਈ ਗਈ ਪੱਖਪਾਤੀ ਭੂਮਿਕਾ ਤੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਨਾਲ-ਨਾਲ ਟੀ.ਐਮ.ਸੀ. ਸਰਕਾਰ ਦੀਆਂ ਨਾਕਾਮੀਆਂ ਵੀ ਇਸ ਲਈ ਜ਼ਿੰਮੇਵਾਰ ਸਨ |
ਕੇਰਲ ਤੋਂ ਬਾਅਦ ਹੁਣ ਪੰਜਾਬ 'ਚ ਸਰਕਾਰ ਬਣਾਏਗੀ ਕਾਂਗਰਸ-ਵੜਿੰਗ
ਅਜੀਤ ਡੈਸਕ
05-05-2026