18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ. ਤੇਜਾ ਸਿੰਘ ਸਮੁੰਦਰੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 05-05-2026

ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ. ਤੇਜਾ ਸਿੰਘ ਸਮੁੰਦਰੀ ਦੀ ਜੀਵਨ ਯਾਤਰਾ ਅਤੇ ਯੋਗਦਾਨ 'ਤੇ ਆਧਾਰਿਤ ਸੈਮੀਨਾਰ ਅਤੇ ਪੁਸਤਕ ਰਿਲੀਜ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ 'ਤੇ ਡਾ. ਪਿਆਰ ਸਿੰਘ ਦੀ ਲਿਖੀ ਅਤੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਅੰਗਰੇਜ਼ੀ 'ਚ ਅਨੁਵਾਦਿਤ ਪੁਸਤਕ 'ਤੇਜਾ ਸਿੰਘ ਸਮੁੰਦਰੀ: ਜੀਵਨ ਅਤੇ ਯੋਗਦਾਨ' ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਕੁਲਪਤੀ ਗੁਲਾਬ ਚੰਦ ਕਟਾਰੀਆ, ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਚੰਡੀਗੜ੍ਹ ਦੇ ਡੀ. ਜੀ. ਪੀ. ਡਾ. ਸਾਗਰਪ੍ਰੀਤ ਸਿੰਘ ਹੁੱਡਾ ਅਤੇ ਹੋਰ ਮਹਿਮਾਨਾਂ ਵਲੋਂ ਜਾਰੀ ਕੀਤੀ ਗਈ | ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ. ਤੇਜਾ ਸਿੰਘ ਸਮੁੰਦਰੀ ਦੀ ਗੁਰਦੁਆਰਾ ਸੁਧਾਰ ਲਹਿਰ 'ਚ ਭੂਮਿਕਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਭਵਿੱਖ ਦੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਹੈ | ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦਾ ਸ. ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਹ ਸਮਾਗਮ ਸਿਰਫ਼ ਇਤਿਹਾਸਕ ਯਾਦਗਾਰ ਨਹੀਂ, ਸਗੋਂ ਵਿਰਾਸਤ 'ਤੇ ਵਿਚਾਰ ਕਰਨ ਦਾ ਮੌਕਾ ਹੈ | ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਪੁਸਤਕ ਪ੍ਰਸਿੱਧ ਇਤਿਹਾਸਕਾਰ ਡਾ. ਪਿਆਰ ਸਿੰਘ ਦੀ ਰਚਨਾ 'ਤੇ ਆਧਾਰਿਤ ਇਕ ਮਹੱਤਵਪੂਰਨ ਰਚਨਾ ਹੈ ਅਤੇ ਇਸ ਦਾ ਅੰਗਰੇਜ਼ੀ ਅਨੁਵਾਦ ਇਸ ਵਿਰਾਸਤ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਦੀ ਕੋਸ਼ਿਸ਼ ਹੈ | ਇਸ ਮੌਕੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਡਾ. ਅਮਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਡੀਨ, ਅਕਾਦਮਿਕ ਮਾਮਲੇ, ਪ੍ਰੋ. ਹਰਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਕੇ. ਐੱਸ. ਚਾਹਲ, ਡੀਨ ਪ੍ਰੋ. ਸਤਨਾਮ ਸਿੰਘ ਦਿਓਲ, ਪ੍ਰੋ: ਇੰਚਾਰਜ ਲੋਕ ਸੰਪਰਕ ਡਾ. ਰਵਿੰਦਰ ਕੁਮਾਰ, ਡਾਇਰੈਕਟਰ ਪ੍ਰਵੀਨ ਪੁਰੀ ਤੋਂ ਇਲਾਵਾ ਹੋਰ ਵਿਦਵਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਪਾਕਿ 'ਚ 'ਆਪ੍ਰੇਸ਼ਨ ਸੰਧੂਰ' ਦੌਰਾਨ ਤਬਾਹ ਹੋਏ ਅੱਤਵਾਦੀ ਹੈੱਡਕੁਆਰਟਰਾਂ ਵਿਖੇ ਮਨਾਇਆ ਜਾ ਰਿਹਾ 'ਜਿੱਤ' ਦਾ ਜਸ਼ਨ ਅਗਲੀ ਖ਼ਬਰ ਕੇਰਲ ਤੋਂ ਬਾਅਦ ਹੁਣ ਪੰਜਾਬ 'ਚ ਸਰਕਾਰ ਬਣਾਏਗੀ ਕਾਂਗਰਸ-ਵੜਿੰਗ
Ad Position 24