18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਦੀਆਂ ਸਜ਼ਾ ਨੂੰ ਮੁਅੱਤਲ ਕਰਨ ਦੀਆਂ ਪਟੀਸ਼ਨਾਂ ਖ਼ਾਰਜ

Ad Position 21
No active advertisement
ਅਜੀਤ ਡੈਸਕ 05-05-2026

ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਇਸਲਾਮਾਬਾਦ ਹਾਈ ਕੋਰਟ ਨੇ ਅੱਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀਆਂ 19 ਕਰੋੜ ਪੌਂਡ ਦੇ ਭਿ੍ਸ਼ਟਾਚਾਰ ਮਾਮਲੇ 'ਚ ਸਜ਼ਾ ਨੂੰ ਮੁਅੱਤਲ ਕਰਨ ਦੀਆਂ ਪਟੀਸ਼ਨਾਂ ਨੂੰ ਅਪ੍ਰਸੰਗਿਕ ਕਰਾਰ ਦਿੰਦਿਆਂ ਖ਼ਾਰਜ ਕਰ ਦਿੱਤਾ | ਅਦਾਲਤ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਅਪੀਲਾਂ 'ਤੇ ਸੁਣਵਾਈ ਪਹਿਲਾਂ ਹੀ ਤੈਅ ਹੋ ਚੁੱਕੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੀਫ਼ ਜਸਟਿਸ ਸਰਦਾਰ ਮੁਹੰਮਦ ਸਰਫ਼ਰਾਜ਼ ਡੋਗਰ ਦੀ ਅਗਵਾਈ ਵਾਲਾ ਦੋ ਮੈਂਬਰੀ ਬੈਂਚ 7 ਮਈ ਨੂੰ ਕੇਂਦਰੀ ਅਪੀਲ 'ਤੇ ਸੁਣਵਾਈ ਕਰੇਗਾ | ਪੀ. ਟੀ. ਆਈ. ਦੇ ਕੇਂਦਰੀ ਸੂਚਨਾ ਸਕੱਤਰ ਵਕਾਸ ਅਕਰਮ ਨੇ ਇਕ ਬਿਆਨ 'ਚ ਕਿਹਾ ਕਿ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨਾਲ ਜੇਲ੍ਹ 'ਚ ਅਣਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਗਰਮੀਆਂ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਨੂੰ ਸਫ਼ਲ ਬਣਾਉਣ ਦੇ ਢੰਗ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਦੁਰਲੱਭ ਧਾਰਮਿਕ ਖਜ਼ਾਨੇ ਸੰਬੰਧੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Ad Position 24