10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਬਿਜਲੀ ਮੰਤਰੀ ਵਲੋਂ ਤੂਫ਼ਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-05-2026

ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 5 ਮਈ (ਅਜੀਤ ਬਿਊਰੋ)-ਪੰਜਾਬ ਵਿਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ ਉਲੀਕਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ | ਮੀਟਿੰਗ ਵਿਚ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ, ਡਾਇਰੈਕਟਰ, ਮੁੱਖ ਇੰਜੀਨੀਅਰ ਅਤੇ ਹੋਰ ਸੀਨੀਅਰ ਕਰਮਚਾਰੀ ਸ਼ਾਮਿਲ ਹੋਏ | ਸਥਿਤੀ ਦੀ ਵਿਆਪਕ ਸਮੀਖਿਆ ਤੋਂ ਪਤਾ ਲੱਗਾ ਹੈ ਕਿ ਤੂਫ਼ਾਨ ਨਾਲ ਮੁਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਅੰਮਿ੍ਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ | ਅਧਿਕਾਰੀਆਂ ਨੇ ਦੱਸਿਆ ਕਿ 66 ਕੇ.ਵੀ. ਟਰਾਂਸਮਿਸ਼ਨ ਨੈੱਟਵਰਕ ਵੱਡੇ ਪੱਧਰ 'ਤੇ ਬਰਕਰਾਰ ਰਿਹਾ, ਪਰ ਵੰਡ ਬੁਨਿਆਦੀ ਢਾਂਚੇ ਦਾ ਕਾਫ਼ੀ ਨੁਕਸਾਨ ਹੋਇਆ | ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਗਿਆਰਾਂ ਕਿਲੋਵਾਟ (11 ਕੇ.ਵੀ.) ਦੇ ਲਗਭਗ 1300 ਫੀਡਰ ਖ਼ਰਾਬ ਹੋ ਗਏ, ਲਗਭਗ 1,500 ਖੰਭੇ ਟੁੱਟ ਗਏ ਹੋਏ, 300 ਤੋਂ ਵੱਧ ਟਰਾਂਸਫਾਰਮਰ ਪ੍ਰਭਾਵਿਤ ਹੋਏ ਅਤੇ 70 ਕਿਲੋਮੀਟਰ ਤੋਂ ਵੱਧ ਐਚ.ਟੀ./ਐਲ.ਟੀ. ਲਾਈਨਾਂ ਪ੍ਰਭਾਵਿਤ ਹੋਈਆਂ | ਇਸ ਤੋਂ ਇਲਾਵਾ 220 ਕੇ.ਵੀ. ਦੇ ਇੱਕ ਟਰਾਂਸਮਿਸ਼ਨ ਟਾਵਰ ਨੂੰ ਨੁਕਸਾਨ ਪਹੁੰਚਿਆ | ਪਿਛਲੇ ਸਾਲ ਦੀ ਇਸੇ ਮਿਆਦ ਨਾਲੋਂ ਬਿਜਲੀ ਦੇ ਕੱਟ ਤਿੰਨ ਗੁਣਾ ਵੱਧ ਸੀ, ਜਿਸ ਵਿਚ ਲਗਭਗ 8 ਕਰੋੜ ਰੁਪਏ ਦਾ ਅਨੁਮਾਨਿਤ ਨੁਕਸਾਨ ਹੋਇਆ | ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਟੀਮਾਂ ਦੇ ਮੁਸਤੈਦ ਅਤੇ ਪੂਰਨ ਤਾਲਮੇਲ ਵਾਲੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਬੜੇ ਹੀ ਚੁਣੌਤੀਪੂਰਨ ਹਾਲਤਾਂ ਵਿਚ ਦਿਨ-ਰਾਤ ਕੰਮ ਕੀਤਾ | ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿਚ 83000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿਚੋਂ ਲਗਭਗ 70 ਫੀਸਦੀ ਸ਼ਿਕਾਇਤਾਂ ਸਿਰਫ਼ ਦੋ ਘੰਟਿਆਂ ਦੇ ਅੰਦਰ ਹੀ ਹੱਲ ਕੀਤੀਆਂ ਗਈਆਂ, ਜਦੋਂ ਕਿ ਬਾਕੀ ਮਾਮਲਿਆਂ ਵਿਚ ਵੱਡੇ ਬੁਨਿਆਦੀ ਢਾਂਚੇ ਦੇ ਨੁਕਸਾਨ ਸ਼ਾਮਿਲ ਸਨ, ਜਿਨ੍ਹਾਂ ਲਈ ਵਾਧੂ ਸਮਾਂ ਲੋੜੀਂਦਾ ਸੀ | ਪੀ.ਐਸ.ਪੀ.ਸੀ.ਐਲ. ਦੀ ਨਿਰੰਤਰ ਨਿਗਰਾਨੀ, ਅਸਲ-ਸਮੇਂ ਦੇ ਤਾਲਮੇਲ ਤੇ ਵਿਆਪਕ ਫੀਡਰ ਗਸ਼ਤ ਦੇ ਕਾਰਨ 24 ਘੰਟਿਆਂ ਦੇ ਅੰਦਰ ਸਾਰੇ ਪ੍ਰਭਾਵਿਤ ਖੇਤਰਾਂ ਵਿਚ ਮੁੱਖ ਨੈੱਟਵਰਕ ਜਾਂ ਬਦਲਵੇਂ ਪ੍ਰਬੰਧਾਂ ਰਾਹੀਂ, ਬਿਜਲੀ ਸਪਲਾਈ ਨੂੰ ਸਫਲਤਾਪੂਰਵਕ ਬਹਾਲ ਕਰ ਦਿੱਤੀ ਗਈ | ਸਿਸਟਮ ਨੂੰ ਹੋਰ ਸਥਿਰ ਕਰਨ ਲਈ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਬਹਾਲੀ ਤਰਜੀਹੀ ਤੌਰ 'ਤੇ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਦੀ ਪੰਜਾਬ ਦੇ ਲੋਕਾਂ ਨੂੰ ਭਰੋਸੇਯੋਗ, ਨਿਰਵਿਘਨ ਅਤੇ ਗੁਣਵੱਤਾ ਭਰਪੂਰ ਬਿਜਲੀ ਸਪਲਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਵੀ ਦੁਹਰਾਈ | ਉਨ੍ਹਾਂ ਨੇ ਇੰਨੇ ਥੋੜ੍ਹੇ ਸਮੇਂ ਵਿੱਚ ਆਮ ਸਥਿਤੀ ਨੂੰ ਬਹਾਲ ਕਰਨ ਵਿਚ ਪੀ.ਐਸ.ਪੀ.ਸੀ.ਐਲ. ਦੇ ਫੀਲਡ ਸਟਾਫ, ਇੰਜੀਨੀਅਰਾਂ ਅਤੇ ਅਧਿਕਾਰੀਆਂ ਦੇ ਸਮਰਪਣ ਅਤੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਵੀ ਕੀਤੀ | ਖਪਤਕਾਰਾਂ ਨੂੰ ਹੋਈ ਅਸੁਵਿਧਾ ਨੂੰ ਕਬੂਲਦਿਆਂ ਮੰਤਰੀ ਨੇ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਦੇ ਸਬਰ ਅਤੇ ਸਹਿਯੋਗ ਲਈ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਰਿਟਰੀਟ ਸੈਰਾਮਨੀ ਦਾ ਸਮਾਂ ਬਦਲਿਆ ਅਗਲੀ ਖ਼ਬਰ ਪੰਜਾਬ 'ਚ ਮਿਡ-ਡੇ ਮੀਲ ਅਤੇ ਪੰਜੀਰੀ ਘੁਟਾਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ-ਟੀਨਾ ਚੌਧਰੀ
Ad Position 24