10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਰਿਟਰੀਟ ਸੈਰਾਮਨੀ ਦਾ ਸਮਾਂ ਬਦਲਿਆ

Ad Position 21
No active advertisement
ਅਜੀਤ ਡੈਸਕ 06-05-2026
ਫ਼ਾਜ਼ਿਲਕਾ, 5 ਮਈ (ਦਵਿੰਦਰ ਪਾਲ ਸਿੰਘ)- ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਸਥਿਤ ਫ਼ਾਜ਼ਿਲਕਾ ਦੇ ਸਾਦਕੀ ਬਾਰਡਰ 'ਤੇ ਹੋਣ ਵਾਲੀ ਰਿਟਰੀਟ ਸੈਰਾਮਨੀ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ | ਬੀ.ਐਸ.ਐਫ. ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਦਿੰਦੇ ਹੋਏ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਅੱਜ 6 ਮਈ ਤੋਂ ਰਿਟਰੀਟ ਸੈਰਾਮਨੀ ਦਾ ਸਮਾਂ ਹੁਣ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮੌਸਮ ਵਿਚ ਆਏ ਬਦਲਾਅ ਅਤੇ ਗਰਮੀ ਦੇ ਮੱਦੇਨਜ਼ਰ ਬੀ.ਐਸ.ਐਫ. ਵਲੋਂ ਇਹ ਫ਼ੈਸਲਾ ਲਿਆ ਗਿਆ ਹੈ | ਇਸ ਤੋਂ ਪਹਿਲਾਂ ਰਿਟਰੀਟ ਸੈਰਾਮਨੀ ਦਾ ਸਮਾਂ ਵੱਖਰਾ ਸੀ, ਪਰ ਹੁਣ ਨਵੇਂ ਹੁਕਮਾਂ ਅਨੁਸਾਰ ਅੱਜ 6 ਮਈ ਤੋਂ ਦਰਸ਼ਕ ਸ਼ਾਮ 6 ਵਜੇ ਇਸ ਸ਼ਾਨਦਾਰ ਪਰੇਡ ਦਾ ਅਨੰਦ ਮਾਣ ਸਕਣਗੇ | ਲੀਲਾਧਰ ਸ਼ਰਮਾ ਨੇ ਸਰਹੱਦੀ ਖੇਤਰ ਦੇ ਲੋਕਾਂ ਅਤੇ ਸੈਲਾਨੀਆਂ ਨੂੰ ਆਪਣੇ ਆਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਸ਼ਾਮ 5.30 ਵਜੇ ਤੱਕ ਬਾਰਡਰ 'ਤੇ ਪਹੁੰਚਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਰਮੀ ਸਕੂਲਾਂ 'ਚ ਪੰਜਾਬੀ ਨੂੰ ਦਰਕਿਨਾਰ ਕਰ ਕੇ 'ਸੰਸਕ੍ਰਿਤ' ਲਾਜ਼ਮੀ ਪੜ੍ਹਾਉਣ ਦਾ ਸਖ਼ਤ ਵਿਰੋਧ, ਪੰਜਾਬ ਚੇਤਨਾ ਮੰਚ ਨ... ਅਗਲੀ ਖ਼ਬਰ ਬਿਜਲੀ ਮੰਤਰੀ ਵਲੋਂ ਤੂਫ਼ਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ
Ad Position 24