10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਰਮੀ ਸਕੂਲਾਂ 'ਚ ਪੰਜਾਬੀ ਨੂੰ ਦਰਕਿਨਾਰ ਕਰ ਕੇ 'ਸੰਸਕ੍ਰਿਤ' ਲਾਜ਼ਮੀ ਪੜ੍ਹਾਉਣ ਦਾ ਸਖ਼ਤ ਵਿਰੋਧ, ਪੰਜਾਬ ਚੇਤਨਾ ਮੰਚ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

Ad Position 21
No active advertisement
ਆਰਮੀ ਸਕੂਲਾਂ 'ਚ ਪੰਜਾਬੀ ਨੂੰ ਹਾਸ਼ੀਏ 'ਤੇ ਧੱਕ ਕੇ ਸੰਸਕ੍ਰਿਤ ਦੀ ਲਾਜ਼ਮੀ ਪੜ੍ਹਾਈ ਕਰਵਾਉਣ ਸੰਬੰਧੀ ਮਾਪਿਆਂ ਤੋਂ ਸਹਿਮਤੀ ਲੈਣ ਲਈ ਜਾਰੀ ਕੀਤਾ ਗਿਆ 'ਸਰਕੁਲਰ' | ਅਜੀਤ ਤਸਵੀਰ<br/> 06-05-2026

ਜਲੰਧਰ, 5 ਮਈ (ਜਸਪਾਲ ਸਿੰਘ)-ਪੰਜਾਬ 'ਚ ਸਥਿਤ ਆਰਮੀ ਪਬਲਿਕ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ 'ਤੇ ਧੱਕ ਕੇ ਸੰਸਕ੍ਰਿਤ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਏ ਜਾਣ ਦਾ ਪੰਜਾਬ ਚੇਤਨਾ ਮੰਚ ਨੇ ਸਖਤ ਵਿਰੋਧ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ | ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜÏਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਜਥੇਬੰਦਕ ਸਕੱਤਰ ਪਿ੍ੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਬਹੁਤ ਹੀ ਮੰਦਭਾਗਾ ਤੇ ਚਿੰਤਾਜਨਕ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ 'ਚ 5 ਮਈ ਤੋਂ ਪੰਜਾਬੀ ਦੀ ਥਾਂ ਸੰਸਕ੍ਰਿਤ ਦੀ ਲਾਜ਼ਮੀ ਪੜ੍ਹਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਇਸ ਸੰਬੰਧੀ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਵਲੋਂ ਬੱਚਿਆਂ ਦੇ ਮਾਪਿਆਂ ਤੋਂ ਇੱਕ 'ਡੈਕਲਾਰੇਸ਼ਨ' ਸਹਿਮਤੀ ਪੱਤਰ ਉੱਪਰ ਦਸਤਖਤ ਕਰਵਾ ਕੇ ਇਹ ਸਹਿਮਤੀ ਲਈ ਜਾ ਰਹੀ ਹੈ ਕਿ ਉਨ੍ਹਾਂ ਦੇ ਬੱਚੇ ਪੰਜਾਬੀ ਭਾਸ਼ਾ ਨੂੰ ਐਡੀਸ਼ਨਲ ਵਿਸ਼ੇ ਵਜੋਂ ਪੜ੍ਹਨ ਲਈ ਤਿਆਰ ਹਨ ¢ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਦੀ ਇਸ ਧੱਕੇਸ਼ਾਹੀ ਵਾਲੇ ਫੈਸਲੇ ਖ਼ਿਲਾਫ਼ ਪੰਜਾਬ ਚੇਤਨਾ ਮੰਚ ਨੇ ਤਿੱਖਾ ਵਿਰੋਧ ਦਰਜ ਕਰਵਾਉਂਦਿਆਂ ਇਸ ਨੂੰ ਨਾ ਸਿਰਫ਼ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਭਾਸ਼ਾ ਕਾਨੂੰਨ-2008 ਦੀ ਉਲੰਘਣਾ ਕਰਾਰ ਦਿੱਤਾ ਹੈ, ਸਗੋਂ ਸਿੱਖਿਆ ਨੀਤੀ-2020 ਅਤੇ ਨੈਸ਼ਨਲ ਕਰਿਕੁਲਮ ਫ੍ਰੇਮਵਰਕ ਦੀਆਂ ਭਾਵਨਾਵਾਂ ਦੇ ਵੀ ਖ਼ਿਲਾਫ਼ ਦੱਸਿਆ ਹੈ ¢ ਇਸ ਮੌਕੇ ਮੰਚ ਦੇ ਆਗੂਆਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਚੌਥੇ ਵਿਕਲਪ ਵਜੋਂ ਰੱਖਿਆ ਗਿਆ ਹੈ ਅਤੇ ਜੇਕਰ 15 ਤੋਂ ਘੱਟ ਵਿਦਿਆਰਥੀ ਪੰਜਾਬੀ ਚੁਣਦੇ ਹਨ ਤਾਂ ਸਕੂਲ ਪੰਜਾਬੀ ਅਧਿਆਪਕ ਦੀ ਨਿਯੁਕਤੀ ਵੀ ਨਹੀਂ ਕਰੇਗਾ ¢ ਇਹ ਨੀਤੀ ਸਪੱਸ਼ਟ ਤੌਰ 'ਤੇ ਵਿਦਿਆਰਥੀਆਂ ਦੀ ਭਾਸ਼ਾਈ ਵਿਕਲਪ (ਬਦਲਵੀਂ) ਸਿੱਖਿਆ ਨੀਤੀ ਨਾਲ ਵਿਤਕਰਾ ਕਰਦੀ ਹੈ ¢ ਮੰਚ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਫੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਭਰ ਵਿਚ ਵਿਆਪਕ ਲਾਮਬੰਦੀ ਕਰਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲ ਸਕਦੇ ਹਨ 10 ਨਵੇਂ ਜੱਜ ਅਗਲੀ ਖ਼ਬਰ ਰਿਟਰੀਟ ਸੈਰਾਮਨੀ ਦਾ ਸਮਾਂ ਬਦਲਿਆ
Ad Position 24