ਅੰਮਿ੍ਤਸਰ, 5 ਮਈ (ਹਰਮਿੰਦਰ ਸਿੰਘ)-ਤਿੰਨ ਸਾਲ ਪਹਿਲਾਂ ਅਜਨਾਲਾ ਥਾਣਾ ਵਿਖੇ ਵਾਪਰੇ ਘਟਨਾਕ੍ਰਮ ਸੰਬੰਧੀ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਮਾਮਲੇ ਦੀ ਸੁਣਵਾਈ ਅੱਜ ਅੰਮਿ੍ਤਸਰ ਵਿਖੇ ਹੋਈ | ਜਿਸ 'ਚ ਭਾਈ ਅੰਮਿ੍ਤਪਾਲ ਸਿੰਘ ਨੂੰ ਵੀਡਿਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ | ਅੱਜ ਹੋਈ ਸੁਣਵਾਈ ਦੌਰਾਨ ਭਾਈ ਅੰਮਿ੍ਤਪਾਲ ਸਿੰਘ ਪੱਖ ਦੇ ਵਕੀਲਾਂ ਨੇ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤੇ ਚਲਾਨ ਨੂੰ ਘੋਖਣ ਲਈ ਉਸਦੀ ਕਾਪੀ ਪ੍ਰਾਪਤ ਕੀਤੀ ਹੈ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ | ਜਿਸ ਦੌਰਾਨ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਿਚਕਾਰ ਬਹਿਸ ਹੋ ਸਕਦੀ ਹੈ | ਇਸ ਸਬੰਧੀ ਭਾਈ ਅੰਮਿ੍ਤਪਾਲ ਸਿੰਘ ਦੇ ਵਕੀਲ ਰਿੱਤੂਰਾਜ ਸਿੰਘ ਸੰਧੂ ਨੇ ਦੱਸਿਆ ਕਿ 23 ਫਰਵਰੀ 2023 ਨੂੰ ਅਜਨਾਲਾ ਥਾਣੇ ਵਿਖੇ ਵਾਪਰੇ ਘਟਨਾਕ੍ਰਮ ਸੰਬੰਧੀ ਪੁਲਿਸ ਵਲੋਂ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ ਸੀ | ਇਸ ਮਾਮਲੇ ਦੀ ਹੁਣ ਸੁਣਵਾਈ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਵਿਚ ਹੋ ਰਹੀ ਹੈ |
ਭਾਈ ਅੰਮਿ੍ਤਪਾਲ ਸਿੰਘ ਕੇਸ ਦੀ ਅਗਲੀ ਸੁਣਵਾਈ ਕੱਲ੍ਹ
ਅਜੀਤ ਡੈਸਕ
06-05-2026