10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ ਕਿਸਾਨੀ ਮੁੱ ਦਿਆਂ 'ਤੇ ਅਹਿਮ ਵਿਚਾਰਾਂ

Ad Position 21
No active advertisement
ਅਜੀਤ ਡੈਸਕ 06-05-2026

ਚੰਡੀਗੜ੍ਹ, 5 ਮਈ (ਅਜਾਇਬ ਸਿੰਘ ਔਜਲਾ) – ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਇੱਕ ਅਹਿਮ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮਨਜੀਤ ਸਿੰਘ ਰਾਏ ਅਤੇ ਮਲਕੀਤ ਸਿੰਘ ਗ਼ੁਲਾਮੀ ਵਾਲਾ ਦੀ ਸਾਂਝੀ ਪ੍ਰਧਾਨਗੀ ਵਿਚ ਹੋਈ | ਇਸ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕਰਕੇ ਮੌਜੂਦਾ ਸਮੇਂ ਵਿਚ ਕਿਸਾਨਾਂ ਨੂੰ ਆ ਰਹੀਆਂ ਗੰਭੀਰ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਤੇ ਕਈ ਅਹਿਮ ਫੈਸਲੇ ਲਏ | ਇਸ ਇਕੱਤਰਤਾ ਵਿਚ ਸਰਵਣ ਸਿੰਘ ਪੰਧੇਰ (ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ), ਮਨਜੀਤ ਸਿੰਘ ਰਾਏ (ਭਾਰਤੀਯ ਕਿਸਾਨ ਯੂਨੀਅਨ ਦੋਆਬਾ), ਦਿਲਬਾਗ਼ ਸਿੰਘ ਹਰੀਗੜ੍ਹ (ਬੀਕੇਯੂ ਏਕਤਾ ਆਜ਼ਾਦ), ਬਲਦੇਵ ਸਿੰਘ ਜ਼ੀਰਾ, ਸੁਖਵਿੰਦਰ ਕੌਰ (ਬੀਕੇਯੂ ਕ੍ਰਾਂਤੀਕਾਰੀ), ਗੁਰਅਮਨੀਤ ਸਿੰਘ ਮਾਂਗਟ (ਪੀ.ਐਫ.ਐਫ), ਮਲਕੀਤ ਸਿੰਘ ਗ਼ੁਲਾਮੀ ਵਾਲਾ (ਕਿਸਾਨ ਮਜ਼ਦੂਰ ਮੋਰਚਾ ਪੰਜਾਬ), ਬਲਵੰਤ ਸਿੰਘ ਬਹਿਰਾਮਕੇ (ਬੀਕੇਯੂ ਬਹਿਰਾਮਕੇ), ਜੰਗ ਸਿੰਘ (ਬੀਕੇਯੂ ਭਠੇਦੀ), ਬਲਕਾਰ ਸਿੰਘ ਬੈਂਸ (ਭਾਰਤੀ ਕਿਸਾਨ ਮਜ਼ਦੂਰ ਯੂਨੀਅਨ) ਅਤੇ ਓਾਕਾਰ ਸਿੰਘ ਭੰਗਗਾਲਾ (ਹਿੱਤਕਾਰੀ ਕਿਸਾਨ ਯੂਨੀਅਨ) ਵੱਲੋਂ ਸਾਂਝੇ ਤੌਰ 'ਤੇ ਕਿਸਾਨਾਂ ਦੇ ਮੁੱਦੇ ਚੁੱਕੇ ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਆਗੂਆਂ ਨੇ ਆਪਣੀਆਂ ਮੰਗਾਂ ਸੰਬੰਧੀ ਵਿਚਾਰਾਂ ਕੀਤੀਆਂ | ਉਨ੍ਹਾਂ ਕਿਹਾ ਕਿ ਮਸਲਿਆਂ ਨੂੰ ਲੈ ਕੇ ਮੋਰਚੇ ਨੇ ਫੈਸਲਾ ਕੀਤਾ ਕਿ 18 ਮਈ ਨੂੰ ਜ਼ਿਲ੍ਹਾ ਪੱਧਰ 'ਤੇ ਸਹਿਕਾਰੀ ਸਭਾਵਾਂ ਦੇ ਡੀ.ਆਰ.ਓ. ਦਫ਼ਤਰਾਂ ਅੱਗੇ 12 ਵਜੇ ਤੋਂ 3 ਵਜੇ ਤੱਕ ਇੱਕ ਦਿਨਾਂ ਧਰਨੇ ਲਗਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਭਾਰਤ ਵਲੋਂ ਅਟਾਰੀ ਸਰਹੱਦ ਰਸਤੇ ਚਾਰ ਪਾਕਿਸਤਾਨੀ ਕੈਦੀ ਰਿਹਾਅ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਕੇਸ ਦੀ ਅਗਲੀ ਸੁਣਵਾਈ ਕੱਲ੍ਹ
Ad Position 24