10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਾਬਾਲਗ ਲੜਕੀ ਵਲੋਂ ਪ੍ਰੇਮੀ ਨਾਲ ਮਿਲ ਕੇ ਪਿਤਾ ਦਾ ਕਤਲ

Ad Position 21
No active advertisement
ਅਜੀਤ ਡੈਸਕ 06-05-2026

ਖਰੜ, 5 ਮਈ (ਤਰਸੇਮ ਸਿੰਘ ਜੰਡਪੁਰੀ)-ਖਰੜ ਵਿਖੇ ਇਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ | ਪਿਆਰ 'ਚ ਅੰਨ੍ਹੀ ਹੋਈ ਇਕ ਨਾਬਾਲਗ ਲੜਕੀ ਨੇ ਮਾਪਿਆਂ ਵਲੋਂ ਪ੍ਰੇਮ ਵਿਆਹ ਦਾ ਵਿਰੋਧ ਕਰਨ ਦੇ ਚੱਲਦਿਆਂ ਆਪਣੇ ਪ੍ਰਵਾਸੀ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਿਤਾ ਨੂੰ ਅਗਵਾ ਕਰਨ ਉਪਰੰਤ ਉਸ ਦਾ ਕਤਲ ਕਰਕੇ ਲਾਸ਼ ਨਹਿਰ 'ਚ ਸੁੱਟ ਦਿੱਤੀ | ਪੁਲਿਸ ਨੇ ਇਸ ਮਾਮਲੇ 'ਚ ਨਾਬਾਲਗ ਲੜਕੀ ਅਤੇ ਉਸ ਦੇ ਪ੍ਰੇਮੀ ਵਿਕਾਸ ਸ਼ਾਹ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿ੍ਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ | ਇਸ ਸੰਬੰਧੀ ਮਿ੍ਤਕ ਦੀ ਪਤਨੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਹੈ ਕਿ ਉਸ ਦੀ ਲੜਕੀ ਦਾ ਵਿਕਾਸ ਸ਼ਾਹ ਨਾਮਕ ਲੜਕੇ ਨਾਲ ਪ੍ਰੇਮ-ਪ੍ਰਸੰਗ ਚੱਲ ਰਿਹਾ ਸੀ ਤੇ ਲੜਕੀ ਉਸ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ, ਪ੍ਰੰਤੂ ਲੜਕੀ ਦੇ ਨਾਬਾਲਗ ਹੋਣ ਕਰਕੇ ਉਹ ਤੇ ਉਸ ਦਾ ਪਤੀ ਉਸਨੂੰ ਵਿਆਹ ਕਰਵਾਉਣ ਤੋਂ ਰੋਕ ਰਹੇ ਸਨ | ਕਲੇਸ਼ ਕਰਕੇ ਮੈਂ ਆਪਣੇ ਪੇਕੇ ਘਰ ਚਲੇ ਗਈ, ਤੇ 2 ਮਈ ਨੂੰ ਜਦ ਵਾਪਸ ਪਰਤੀ ਤਾਂ ਦੇਖਿਆ ਕਿ ਮੇਰਾ ਪਤੀ ਘਰ ਮੌਜੂਦ ਨਹੀਂ ਸੀ | ਇਸੇ ਦੌਰਾਨ ਉਸ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੀ ਆਪਣੀ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦੇ ਪਤੀ ਗੁਰਸੇਵਕ ਸਿੰਘ ਨੂੰ ਅਗਵਾ ਕਰਨ ਉਪਰੰਤ ਕਤਲ ਕਰਕੇ ਲਾਸ਼ ਖੁਰਦ-ਬੁਰਦ ਕਰਨ ਲਈ ਨਹਿਰ 'ਚ ਸੁੱਟ ਦਿੱਤੀ | ਉਧਰ ਦੂਜੇ ਪਾਸੇ ਇਸ ਸੰਬੰਧੀ ਖਰੜ ਦੇ ਡੀ. ਐਸ. ਪੀ. ਇਸ਼ਾਨ ਸਿੰਗਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਨੇ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਲੜਕੀ ਅਤੇ ਉਸ ਦੇ ਪ੍ਰੇਮੀ ਵਿਕਾਸ ਸ਼ਾਹ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਅਦਾਲਤ 'ਚ ਪੇਸ਼ ਕੀਤਾ | ਅਤੇ ਤਿੰਨ ਦਿਨਾਂ ਦਾ ਰਿਮਾਂਡ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਏਡ 'ਲਾਇਨਜ਼ ਇੰਟਰਨੈਸ਼ਨਲ ਹਿਊਮੈਨਟੇਰੀਅਨ ਐਵਾਰਡ-2026' ਨਾਲ ਸਨਮਾਨਿਤ ਅਗਲੀ ਖ਼ਬਰ ਸੈਟੇਲਾਈਟ ਟੋਲ ਸਿਸਟਮ ਵਿਚ ਯਾਤਰੀਆਂ ਦੀ ਨਿੱਜਤਾ ਦੀ ਸੁਰੱਖਿਆ ਕਰੇਗੀ ਕੇਂਦਰ ਸਰਕਾਰ
Ad Position 24