ਖੰਨਾ, 5 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਸੂਬਾ ਪੱਧਰੀ ਮੀਟਿੰਗ ਵਿਚ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸਾਰੇ ਜ਼ਿਲਿ੍ਹਆਂ ਵਿਚੋਂ ਕਿਸਾਨਾਂ ਦੇ 15 ਮਈ ਰਾਜਪਾਲ ਭਵਨ ਵੱਲ ਕੀਤੇ ਜਾਣ ਵਾਲੇ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਰਾਜੇਵਾਲ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ 'ਚ ਕਿਸਾਨ ਵੱਡੀ ਤਾਦਾਦ ਵਿਚ ਗਵਰਨਰ ਹਾਊਸ ਵੱਲ ਨੂੰ ਹੋਣ ਵਾਲੇ ਮਾਰਚ 'ਚ ਸ਼ਮੂਲੀਅਤ ਕਰਨਗੇ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਖ਼ੁਦ ਆਪਣੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਣਾ ਪਵੇਗਾ ਕਿਉਂਕਿ ਪੰਜਾਬ ਦੇ ਗੰਭੀਰ ਮੁੱਦੇ ਕਿਸੇ ਵੀ ਸਿਆਸੀ ਪਾਰਟੀ ਦੇ ਏਜੰਡੇ 'ਤੇ ਨਹੀਂ ਹਨ | ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਚਲਾਕੀ, ਸੀ. ਮੀਤ ਪ੍ਰਧਾਨ ਨੇਕ ਸਿੰਘ ਖੋਖ, ਬਲਦੇਵ ਸਿੰਘ ਮੀਆਂਪੁਰ, ਮੀਤ ਪ੍ਰਧਾਨ ਮੁਕੇਸ਼ ਚੰਦਰ, ਕਸ਼ਮੀਰ ਸਿੰਘ ਜਟਾਣਾ, ਸਕੱਤਰ ਘੁੰਮਣ ਸਿੰਘ ਰਾਜਗੜ, ਪ੍ਰਗਟ ਸਿੰਘ ਮੱਖੂ, ਪ੍ਰਮਦੀਪ ਸਿੰਘ ਬੈਦਵਾਨ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ, ਲਖਵਿੰਦਰ ਸਿੰਘ ਪੀਰ ਮੁਹੰਮਦ, ਗੁਰਮੀਤ ਸਿੰਘ ਕਪਿਆਲ, ਨਰਿੰਦਰ ਸਿੰਘ ਲੇਹਲਾਂ, ਗੋਬਿੰਦ ਸਿੰਘ ਮੁਕਤਸਰ ਸਾਹਿਬ, ਮਨਪ੍ਰੀਤ ਸਿੰਘ ਲੁਧਿਆਣਾ, ਨਗਿੰਦਰ ਸਿੰਘ ਬਬਲਾ ਬਰਨਾਲਾ, ਪ੍ਰਗਟ ਸਿੰਘ ਕੋਟ ਪਨੈਚ, ਰਣਧੀਰ ਸਿੰਘ ਚੱਕਲ, ਕਿਰਪਾਲ ਸਿੰਘ ਸਿਆਉਂ ਆਦਿ ਅਹੁਦੇਦਾਰ ਸ਼ਾਮਲ ਹੋਏ |
ਬੀ. ਕੇ. ਯੂ. ਰਾਜੇਵਾਲ ਦੀ ਸੂਬਾ ਪੱਧਰੀ ਮੀਟਿੰਗ ਹੋਈ
ਅਜੀਤ ਡੈਸਕ
06-05-2026