ਅੰਮਿ੍ਤਸਰ, 5 ਮਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਅੰਮਿ੍ਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਾਲੀ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ 8 ਮਈ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਦੀਵਾਨ ਦੇ ਕਈ ਮੈਂਬਰਾਂ 'ਤੇ ਸੰਸਥਾ ਦੇ ਸੰਵਿਧਾਨ ਅਤੇ ਸਿੱਖ ਸਿਧਾਂਤਾਂ ਦੀ ਅਣਦੇਖੀ ਕਰਦਿਆਂ ਗ਼ੈਰ-ਅੰਮਿ੍ਤਧਾਰੀ ਹੋਣ ਦੇ ਦੋਸ਼ ਲੱਗਦੇ ਆ ਰਹੇ ਹਨ |