14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡੇਰਾ ਬਾਬਾ ਨਾਨਕ ਦੇ ਪਿੰਡ ਠੇਠਰਕੇ ਵਿਖੇ ਮੈਡੀਕਲ ਕਲੀਨਿਕ 'ਤੇ ਚਲਾਈ ਗੋਲੀ

Ad Position 21
No active advertisement
ਅਜੀਤ ਡੈਸਕ 06-05-2026
ਡੇਰਾ ਬਾਬਾ ਨਾਨਕ, 5 ਮਈ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਠੇਠਰਕੇ ਵਿਖੇ ਅੱਜ ਸ਼ਾਮ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਮਨ ਮੈਡੀਕਲ ਕਲੀਨਿਕ 'ਤੇ ਗੋਲੀ ਚਲਾ ਦਿੱਤੀ, ਪਰ ਮੈਡੀਕਲ ਕਲੀਨਿਕ ਦਾ ਮਾਲਕ ਅਮਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਧਰਮਕੋਟ ਜੋ ਦੁਕਾਨ 'ਤੇ ਮੌਜੂਦ ਸੀ, ਵਾਲ-ਵਾਲ ਬਚ ਗਿਆ ਹੈ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਜ ਸ਼ਾਮ ਜਦ ਅਮਨਪ੍ਰੀਤ ਸਿੰਘ ਆਪਣੀ ਦੁਕਾਨ 'ਤੇ ਬੈਠਾ ਸੀ ਤਾਂ ਕੁਝ ਅਣਪਛਾਤੇ ਲੋਕਾਂ ਵਲੋਂ ਉਸ ਦੀ ਦੁਕਾਨ 'ਤੇ ਗੋਲੀ ਚਲਾ ਦਿੱਤੀ | ਉਨ੍ਹਾਂ
ਦੱਸਿਆ ਕਿ ਅਮਨਪ੍ਰੀਤ ਸਿੰਘ ਤੁਰੰਤ ਹੁਸ਼ਿਆਰੀ ਵਰਤਦਾ ਹੋਇਆ ਹੇਠਾਂ ਬੈਠ ਗਿਆ | ਭਾਵੇਂ ਕਿ ਅਮਨਪ੍ਰੀਤ ਸਿੰਘ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੈ, ਪਰ ਦੱਸਿਆ ਜਾ ਰਿਹਾ ਕਿ ਉਕਤ ਅਮਨ ਮੈਡੀਕਲ ਕਲੀਨਕ ਦੇ ਮਾਲਕ ਨੂੰ ਕੁਝ ਦਿਨ ਪਹਿਲਾਂ ਹੀ ਫਿਰੌਤੀ ਦੀ ਕਾਲ ਆਈ ਸੀ | ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਡੇਰਾ ਬਾਬਾ ਨਾਨਕ ਪੁਲਿਸ ਦੇ ਡੀ.ਐਸ.ਪੀ. ਜੋਗਾ ਸਿੰਘ ਅਤੇ ਐਸ.ਐਚ.ਓ. ਅਸ਼ੋਕ ਕੁਮਾਰ ਵਲੋਂ ਟੀਮਾਂ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ 10 ਰੁਪਏ ਦੇ ਸਿੱਕਿਆਂ ਨਾਲ ਬਣੇ 'ਸੋਨੇ ਵਰਗੇ' ਗਹਿਣਿਆਂ ਦੀ ਆਨਲਾਈਨ ਵਿਕਰੀ ਜ਼ੋਰਾਂ 'ਤੇ ਅਗਲੀ ਖ਼ਬਰ ਵ੍ਹਾਈਟ ਹਾਊਸ ਦੇ ਨੇੜੇ ਗੋਲੀਬਾਰੀ 'ਚ ਸ਼ੱਕੀ ਹਲਾਕ
Ad Position 24