20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬੀ.ਡੀ.ਪੀ.ਓ. ਰਿਸ਼ਵਤ ਲੈਂਦੀ ਕਾਬੂ <br/>

Ad Position 21
No active advertisement
ਅਜੀਤ ਡੈਸਕ 07-05-2026
ਮਲੌਦ (ਖੰਨਾ), 6 ਮਈ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਮਲੌਦ ਅਧੀਨ ਪੈਂਦੇ ਪਿੰਡ ਸੋਹੀਆਂ ਦੇ ਸਰਪੰਚ ਜਗਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੀ ਵਿਜੀਲੈਂਸ ਵਿਭਾਗ ਟੀਮ ਨੇ ਪੇਂਡੂ ਬਲਾਕ ਤੇ ਵਿਕਾਸ ਅਫ਼ਸਰ (ਬੀ.ਡੀ.ਪੀ.ਓ.) ਸੁਖਜੀਤ ਕੌਰ ਨੂੰ ਅੱਜ ਮਲੌਦ ਦਫ਼ਤਰ ਵਿਖੇ 15 ਹਜ਼ਾਰ ਰੁਪਏ ਪਿੰਡ ਸੋਹੀਆਂ ਦੇ ਸਰਪੰਚ ਤੋਂ ਇੰਟਰਲਾਕ ਇੱਟਾਂ ਦਾ ਬਿੱਲ ਪਾਸ ਕਰਵਾਉਣ ਦੇ ਬਦਲੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਤੀ ਇੱਟ ਇੱਕ ਰੁਪਏ ਅਤੇ ਘਾਹ ਲਗਾਉਣ ਦੇ ਵੱਖਰੇ 5 ਹਜ਼ਾਰ ਰੁਪਏ ਪਹਿਲਾਂ ਦਿੱਤੇ ਗਏ ਸਨ | ਅੱਜ ਵਿਜੀਲੈਂਸ ਦੀ ਟੀਮ ਲੁਧਿਆਣਾ ਦਫ਼ਤਰ ਲਈ ਉਕਤ ਕਥਿਤ ਦੋਸ਼ੀ ਅਫ਼ਸਰ ਨੂੰ ਨਾਲ ਲੈ ਕੇ ਰਵਾਨਾ ਹੋਈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਵਲੋਂ ਡਾਇਰੈਕਟਰ ਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ ਅਗਲੀ ਖ਼ਬਰ ਪਤੀ-ਪਤਨੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ
Ad Position 24