20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਐਸ.ਸੀ. ਕਮਿਸ਼ਨ ਵਲੋਂ ਡਾਇਰੈਕਟਰ ਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, 6 ਮਈ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜਨਗਣਨਾ ਸਬੰਧੀ ਫਾਰਮਾਂ ਵਿਚ ਵਾਲਮੀਕਿ ਅਤੇ ਮਜ਼ਹਬੀ ਭਾਈਚਾਰੇ ਲਈ ਗ਼ੈਰ-ਸਮਾਜਿਕ ਸ਼ਬਦ ਵਰਤਣ ਸਬੰਧੀ ਸੂ ਮੋਟੋ ਕਾਰਵਾਈ ਕਰਦਿਆਂ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਸੂਬਾ ਨੋਡਲ ਅਫ਼ਸਰ ਨੂੰ ਤਲਬ ਕੀਤਾ ਹੈ | ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਵਾਲਮੀਕਿ ਅਤੇ ਮਜ਼ਹਬੀ ਭਾਈਚਾਰੇ ਲਈ ਗ਼ੈਰ-ਸਮਾਜਿਕ ਸ਼ਬਦਾਂ ਦੀ ਵਰਤੋਂ ਸਬੰਧੀ ਸੋਸ਼ਲ ਮੀਡੀਆ 'ਤੇ ਅਖ਼ਬਾਰਾਂ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਜਿਸ ਸਬੰਧੀ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦਿਆਂ 13 ਮਈ ਨੂੰ ਡਾ. ਨਵਜੋਤ ਖੋਸਾ ਡਾਇਰੈਕਟਰ ਜਨਗਣਨਾ ਕਲਿਆਣ ਵਿਭਾਗ ਪੰਜਾਬ ਅਤੇ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਨੋਡਲ ਅਫ਼ਸਰ ਮਨਜੀਤ ਸਿੰਘ ਬਰਾੜ ਨੂੰ ਕਮਿਸ਼ਨ ਦਫ਼ਤਰ ਵਿਖੇ ਨਿੱਜੀ ਪੱਧਰ 'ਤੇ ਤਲਬ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਿਸ਼ਨ 2027-ਕੀ ਬਹੁ-ਕੋਣੀ ਮੁਕਾਬਲੇ ਤੋਂ ਸਿੱਧੀ ਜੰਗ ਵੱਲ ਵੱਧ ਰਿਹੈ ਪੰਜਾਬ <br/> ਅਗਲੀ ਖ਼ਬਰ ਬੀ.ਡੀ.ਪੀ.ਓ. ਰਿਸ਼ਵਤ ਲੈਂਦੀ ਕਾਬੂ <br/>
Ad Position 24