20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕੇਂਦਰ ਸਰਕਾਰ ਮੰਡੀਆਂ 'ਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ-ਕਟਾਰੂਚੱਕ

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, 6 ਮਈ (ਅਜੀਤ ਬਿਊਰੋ)- ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੀਆਂ ਮੰਡੀਆਂ ਵਿਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ | ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਪ੍ਰੈਲ ਦੌਰਾਨ ਸਿਰਫ਼ 3.5 ਲੱਖ ਮੀਟਿ੍ਕ ਟਨ ਕਣਕ ਹੀ ਰੇਲ/ਸੜਕ/ਕੰਟੇਨਰਾਂ ਰਾਹੀਂ ਮੰਡੀਆਂ 'ਚੋਂ ਸਿੱਧੀ ਚੁੱਕੀ ਗਈ ਹੈ | ਉਨ੍ਹਾਂ ਕਿਹਾ ਕਿ ਮਈ, 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਨਾਜ ਦੀ ਸਿੱਧੀ ਡਲਿਵਰੀ ਲਈ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲ ਗੱਡੀਆਂ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ 'ਚ 121.65 ਲੱਖ ਮੀਟਿ੍ਕ ਟਨ ਕਣਕ ਪਹੁੰਚੀ ਹੈ, ਜਿਸ ਵਿਚੋਂ 120.89 ਲੱਖ ਮੀਟਿ੍ਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ | ਭੁਗਤਾਨ ਦੇ ਮਾਮਲੇ ਵਿਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਰਕਮ ਨੂੰ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕਾਦੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸੂਬੇ ਦੇ ਸਰਕਾਰੀ ਅਦਾਰਿਆਂ 'ਚ ਪ੍ਰੀਪੇਡ ਮੀਟਰ ਰੀਚਾਰਜ ਨਾ ਕਰਨ 'ਤੇ ਬੱਤੀ ਹੋਈ ਗੁੱਲ ਸਕੂਲਾਂ ਸਮੇਤ ਬਿਜਲੀ ਨਿਗਮ ਦੇ...
Ad Position 24