20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਅਮਰੀਕਾ ਪਿਸ਼ਾਵਰ 'ਚ ਬੰਦ ਕਰੇਗਾ ਕੌਂਸਲੇਟ, ਸੁਰੱਖਿਆ ਚਿੰਤਾਵਾਂ ਕਾਰਨ ਲਿਆ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 07-05-2026
ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਅਮਰੀਕਾ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਪਾਕਿਸਤਾਨ 'ਚ ਇਕ ਵੱਡਾ ਕੂਟਨੀਤਕ ਕਦਮ ਚੁੱਕਿਆ ਹੈ | ਅਮਰੀਕਾ ਨੇ ਪਾਕਿ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਵਿਚਲਾ ਆਪਣਾ ਕੌਂਸਲੇਟ ਪੂਰੀ ਤਰ੍ਹਾਂ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ | ਇਸ ਫ਼ੈਸਲੇ ਨੂੰ ਪੜਾਅਵਾਰ ਢੰਗ ਨਾਲ ਹੌਲੀ-ਹੌਲੀ ਲਾਗੂ ਕੀਤਾ ਜਾਵੇਗਾ | ਅਮਰੀਕਾ ਦੇ ਇਸ ਵੱਡੇ ਫ਼ੈਸਲੇ ਨੇ ਪਾਕਿ 'ਚ ਹਲਚਲ ਮਚਾ ਦਿੱਤੀ ਹੈ | ਅਮਰੀਕਾ ਨੇ ਦੁਨੀਆ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਉਸ ਦੇ ਡਿਪਲੋਮੈਟਾਂ ਅਤੇ ਸਟਾਫ਼ ਦੀ ਜਾਨ ਦੀ ਸੁਰੱਖਿਆ ਉਸ ਲਈ ਬਹੁਤ ਮਹੱਤਵਪੂਰਨ ਹੈ ਅਤੇ ਉਹ ਇਸ ਮਾਮਲੇ 'ਤੇ ਸਮਝੌਤਾ ਨਹੀਂ ਕਰ ਸਕਦਾ | ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਇਕ ਅਧਿਕਾਰਤ ਬਿਆਨ ਜਾਰੀ ਕਰਕੇ ਦੁਨੀਆ ਨੂੰ ਇਸ ਵੱਡੇ ਫ਼ੈਸਲੇ ਦੀ ਜਾਣਕਾਰੀ ਦਿੱਤੀ | ਬਿਆਨ 'ਚ ਕਿਹਾ ਗਿਆ ਹੈ ਕਿ ਅਮਰੀਕਾ ਆਪਣੇ ਪੇਸ਼ਾਵਰ ਕੌਂਸਲੇਟ ਦੇ ਕੰਮਕਾਜ ਨੂੰ ਸਥਾਈ ਤੌਰ 'ਤੇ ਬੰਦ ਕਰ ਰਿਹਾ ਹੈ | ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਨਾਲ ਕੂਟਨੀਤਕ ਸੰਬੰਧਾਂ ਅਤੇ ਕਾਰਜਾਂ ਦੀ ਜ਼ਿੰਮੇਵਾਰੀ, ਜੋ ਪਹਿਲਾਂ ਸਿੱਧੇ ਤੌਰ 'ਤੇ ਪਿਸ਼ਾਵਰ ਕੌਂਸਲੇਟ ਕੋਲ ਸੀ, ਹੁਣ ਇਸਲਾਮਾਬਾਦ 'ਚ ਅਮਰੀਕੀ ਦੂਤਾਵਾਸ ਨੂੰ ਤਬਦੀਲ ਕਰ ਦਿੱਤੀ ਜਾਵੇਗੀ | ਇਹ ਕਦਮ ਪਾਕਿ ਦੇ ਖ਼ੈਬਰ ਪਖਤੂਨਖਵਾ 'ਚ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਲਈ ਸੰਯੁਕਤ ਰਾਜ ਅਮਰੀਕਾ ਦੀ ਡੂੰਘੀ ਚਿੰਤਾ ਨੂੰ ਦਰਸਾਉਂਦਾ ਹੈ | ਅਮਰੀਕੀ ਵਿਦੇਸ਼ ਵਿਭਾਗ ਨੇ ਇਸ ਮਹੱਤਵਪੂਰਨ ਫ਼ੈਸਲੇ ਬਾਰੇ ਆਪਣੀ ਸਥਿਤੀ ਸਪਸ਼ਟ ਕਰਦਿਆਂ ਕਿਹਾ ਕਿ ਪਿਸ਼ਾਵਰ ਤੇ ਇਸ ਦੇ ਆਲੇ ਦੁਆਲੇ ਦੇ ਖੇਤਰਾਂ 'ਚ ਸੁਰੱਖਿਆ ਸਥਿਤੀ ਹਮੇਸ਼ਾ ਦੁਨੀਆ ਲਈ ਚਿੰਤਾ ਦਾ ਵਿਸ਼ਾ ਰਹੀ ਹੈ | ਇਸ ਲਈ ਅਮਰੀਕਾ ਆਪਣੇ ਅਧਿਕਾਰੀਆਂ ਦੀਆਂ ਜਾਨਾਂ ਨੂੰ ਜੋਖ਼ਮ 'ਚ ਨਹੀਂ ਪਾਉਣਾ ਚਾਹੁੰਦਾ | ਦੱਸਿਆ ਜਾ ਰਿਹਾ ਹੈ ਕਿ ਪਿਸ਼ਾਵਰ 'ਚ ਕੌਂਸਲੇਟ ਜਨਰਲ ਦੇ ਬੰਦ ਹੋਣ ਤੋਂ ਬਾਅਦ ਵੀ ਇਸਲਾਮਾਬਾਦ, ਕਰਾਚੀ ਅਤੇ ਲਾਹੌਰ 'ਚ ਅਮਰੀਕੀ ਕੂਟਨੀਤਕ ਮਿਸ਼ਨ ਕੰਮ ਕਰਦਾ ਰਹੇਗਾ | ਇਨ੍ਹਾਂ ਤਿੰਨ ਵੱਡੇ ਸ਼ਹਿਰਾਂ ਰਾਹੀਂ ਅਮਰੀਕਾ ਅਤੇ ਪਾਕਿਸਤਾਨ ਵਿਚਕਾਰ ਡਿਪਲੋਮੈਟਿਕ ਸੰਬੰਧਾਂ ਨੂੰ ਅੱਗੇ ਵਧਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 'ਆਪ੍ਰੇਸ਼ਨ ਸੰਧੂਰ' 'ਚ ਪਾਕਿ ਫ਼ੌਜ ਨੇ ਹਾਫ਼ਿਜ਼ ਸਈਦ ਤੇ ਮਸੂਦ ਅਜ਼ਹਰ ਲਈ ਲੜੀ ਲੜਾਈ <br/> ਅਗਲੀ ਖ਼ਬਰ ਭਾਈ ਮੰਡ ਤੇ ਭਾਈ ਮੋਹਕਮ ਸਿੰਘ ਨੇ 'ਸਤਿਕਾਰ ਸੋਧ ਐਕਟ' ਦਾ ਕੀਤਾ ਸਵਾਗਤ <br/>
Ad Position 24