20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬੱਚੀ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ

Ad Position 21
No active advertisement
ਅਜੀਤ ਡੈਸਕ 07-05-2026
ਚੌਲਾਂਗ (ਹੁਸ਼ਿਆਰਪੁਰ), 6 ਮਈ (ਸੁਖਦੇਵ ਸਿੰਘ)-ਚੌਲਾਂਗ ਖੇਤਰ ਦੇ ਪਿੰਡ ਖਰਲ ਖ਼ੁਰਦ ਵਿਖੇ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਛੋਟੀ ਬੱਚੀ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ | ਇਸ ਸੰਬੰਧੀ ਲੜਕੀ ਦੀ ਭੈਣ ਜੋਤੀ ਤੇ ਮਾਤਾ ਬਿਮਲਾ ਨੇ ਦੱਸਿਆ ਕਿ ਸਾਡੀ ਲੜਕੀ ਸਲੋਨੀ (8) ਪੁੱਤਰੀ ਨੰਨੇ ਲਾਲ ਜੋ ਸਰਕਾਰੀ ਸਕੂਲ ਵਿਚ ਪੜ੍ਹਦੀ ਹੈ, ਸਵੇਰੇ 7:30 ਵਜੇ ਜੰਗਲ ਪਾਣੀ ਗਈ ਤੇ ਜਦੋਂ ਉਹ ਕੁੱਝ ਸਮਾਂ ਘਰ ਵਾਪਸ ਨਹੀਂ ਆਈ ਤਾਂ ਉਸ ਦੀੰ ਭਾਲ ਖੇਤਾਂ ਵਿਚ ਜਾ ਕੇ ਕੀਤੀ | ਜਿੱਥੇ ਉਹ ਕੁੱਤਿਆਂ ਵਲੋਂ ਬੁਰੀ ਤਰ੍ਹਾਂ ਨੋਚੀ ਹੋਈ ਸੀ, ਜਿਸ ਨੂੰ ਚੁੱਕ ਕੇ ਤੁਰੰਤ ਸਿਵਲ ਹਸਪਤਾਲ ਟਾਂਡਾ ਵਿਖੇ ਲੈ ਗਏ ਜਿੱਥੇ ਉਸ ਦੀ ਮੌਤ ਹੋ ਗਈ |

Ad Position 22
No active advertisement
ਪਿਛਲੀ ਖ਼ਬਰ ਰਾਜ ਗੀਤਕਾਰ ਚੰਨ ਗੁਰਾਇਆ ਵਾਲਾ ਨੂੰ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਵਿਅਕਤੀ ਦਾ ਚਾਕੂ ਮਾਰ ਕੇ ਕਤਲ <br/>
Ad Position 24