20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ੍ਰੀ ਦਰਬਾਰ ਸਾਹਿਬ ਪਰਿਕਰਮਾ 'ਚ ਸੰਗਤਾਂ ਨਾਲ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ-ਮੁੱਖ ਸਕੱਤਰ

Ad Position 21
No active advertisement
ਅਜੀਤ ਡੈਸਕ 07-05-2026

ਅੰਮਿ੍ਤਸਰ, 6 ਮਈ (ਜੱਸ)-ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਨਾਲ ਪਰਿਕਰਮਾ ਅੰਦਰ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ ਵਲੋਂ ਬਿਨਾਂ ਲੋੜ ਸਵਾਲ-ਜਵਾਬ ਕਰਨ ਨਾਲ ਦਰਸ਼ਨਾਂ ਲਈ ਆਈ ਸੰਗਤ ਨੂੰ ਅਕਸਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਮੀਡੀਆ ਪਰਿਕਰਮਾ ਅੰਦਰ ਕਿਸੇ ਨਾਲ ਵੀ ਸਵਾਲ-ਜਵਾਬ ਜਾਂ ਇੰਟਰਵਿਊ ਕਰਕੇ ਵੀਡੀਓ ਨਾ ਬਣਾਏ | ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਵਿਖੇ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰ ਇਕ ਦਾ ਫਰਜ਼ ਹੈ | ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਹੀ ਆਦੇਸ਼ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਕਿਸੇ ਤਰ੍ਹਾਂ ਦੀ ਵੀ ਬਾਈਟ ਆਦਿ ਨਾ ਕੀਤੀ ਜਾਵੇ | ਉਨ੍ਹਾਂ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਮਾਮਲੇ ਸਬੰਧੀ ਸੰਗਤਾਂ ਦੀ ਪ੍ਰਤੀਕਿਰਿਆ ਲੈਣੀ ਲੋੜੀਂਦੀ ਹੋਵੇ, ਤਾਂ ਇਹ ਕਾਰਵਾਈ ਪਰਿਕਰਮਾ ਤੋਂ ਬਾਹਰ ਨਿਰਧਾਰਤ ਸਥਾਨਾਂ 'ਤੇ ਹੀ ਕੀਤੀ ਜਾਵੇ ਅਤੇ ਮੀਡੀਆ ਨੂੰ ਚਾਹੀਦਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰੇ | ਮੁੱਖ ਸਕੱਤਰ ਨੇ ਮੀਡੀਆ ਅਦਾਰਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਏ.ਆਈ. ਤਕਨੀਕ ਦੀ ਦੁਰਵਰਤੋਂ ਨਾਲ ਸ੍ਰੀ ਦਰਬਾਰ ਸਾਹਿਬ, ਸਿੱਖ ਗੁਰੂ ਸਾਹਿਬਾਨ ਜਾਂ ਸਿੱਖ ਪ੍ਰਤੀਕਾਂ ਨਾਲ ਸੰਬੰਧਤ ਤਿਆਰ ਕੀਤੀ ਕਿਸੇ ਵੀ ਅਪਮਾਨਜਨਕ ਵੀਡੀਓ/ ਤਸਵੀਰਾਂ ਨੂੰ ਦਿਖਾਉਣ ਜਾਂ ਦੁਹਰਾਉਣ ਤੋਂ ਗੁਰੇਜ਼ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬਕਾਇਆ ਫ਼ੀਸਾਂ ਜਮ੍ਹਾਂ ਨਾ ਕਰਵਾਉਣ ਵਾਲੇ ਕਾਲੋਨਾਈਜ਼ਰਾਂ ਦੀਆਂ ਜ਼ਬਤ ਹੋਣਗੀਆਂ ਜਾਇਦਾਦਾਂ ਅਗਲੀ ਖ਼ਬਰ ਕੋਆਪਰੇਟਿਵ ਸੁਸਾਇਟੀਆਂ ਵਾਲਾ ਨੋਟੀਫ਼ਿਕੇਸ਼ਨ ਵਾਪਸ ਲੈਣਾ ਨਿੰਦਣਯੋਗ-ਲੱਖੋਵਾਲ
Ad Position 24