20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁਲਾਜ਼ਮਾਂ ਦੇ ਬਣਦੇ ਬਕਾਏ ਦੇਣ ਤੋਂ ਬਚਣ ਲਈ ਸਰਕਾਰ ਕਾਨੂੰਨੀ ਆਸਰੇ ਲੱਭ ਰਹੀ-ਗੁਰਪ੍ਰਤਾਪ ਸਿੰਘ ਵਡਾਲਾ

Ad Position 21
No active advertisement
ਅਜੀਤ ਡੈਸਕ 07-05-2026
ਅੰਮਿ੍ਤਸਰ, 6 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੋਸ਼ ਲਾਇਆ ਹੈ ਕਿ ਸਰਕਾਰ ਅਦਾਲਤੀ ਹੁਕਮਾਂ ਨੂੰ ਲਾਗੂ ਕਰਕੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਕਾਏ ਦੇਣ ਦੀ ਬਜਾਏ, ਸਿੰਗਲ ਬੈਂਚ ਦੇ ਉਨ੍ਹਾਂ ਹੁਕਮਾਂ ਨੂੰ ਹੀ ਕਥਿਤ ਤੌਰ 'ਤੇ ਚੁਣੌਤੀ ਦੇ ਰਹੀ ਹੈ, ਤਾਂ ਜੋ ਮੁਲਾਜ਼ਮਾਂ ਦਾ ਬਕਾਇਆ ਦੇਣ ਤੋਂ ਬਚਿਆ ਜਾ ਸਕੇ | ਅੱਜ ਇਥੇ ਪਾਰਟੀ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਵਲੋਂ ਜਾਰੀ ਬਿਆਨ ਵਿਚ ਵਡਾਲਾ ਨੇ ਕਿਹਾ ਕਿ ਦੇਸ਼ ਦੀ ਅਰਥ ਵਿਵਸਥਾ ਵਿਚ ਵੱਡਾ ਹਿੱਸਾ ਪਾਉਣ ਵਾਲੇ ਅਤੇ ਆਪਣੀ ਸੇਵਾ ਦੌਰਾਨ ਦੇਸ਼ ਦੇ ਢਾਂਚੇ ਨੂੰ ਚਲਾਉਣ ਵਾਲੇ ਇਨ੍ਹਾਂ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਬਕਾਇਆ ਨਾ ਦੇ ਕੇ ਸਰਕਾਰ ਵੱਡਾ ਧੋਖਾ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਇਨ੍ਹਾਂ ਮੁਲਾਜ਼ਮਾਂ ਦੇ ਹੱਕ ਵਿਚ ਹਮੇਸ਼ਾਂ ਖੜ੍ਹਾ ਹੈ ਅਤੇ ਜਲਦ ਹੀ ਮੁਲਾਜ਼ਮ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰਕੇ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਧਮਾਕਿਆਂ ਪਿੱਛੇ ਕੇਂਦਰ ਦੀਆਂ ਏਜੰਸੀਆਂ ਦਾ ਹੱਥ-ਡਾ: ਬਲਬੀਰ ਸਿੰਘ ਅਗਲੀ ਖ਼ਬਰ ਆਈ.ਪੀ.ਐਲ. ਪਲੇਆਫ਼ ਪੀ.ਸੀ.ਏ. ਕ੍ਰਿਕਟ ਸਟੇਡੀਅਮ ਨਿਊ ਚੰਡੀਗੜ੍ਹ ਵਿਖੇ ਹੋਣਗੇ 2 ਵੱਡੇ ਮੁਕਾਬਲੇ-ਮੀਤ ਹੇਅਰ
Ad Position 24