ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਚ ਲਗਾਤਾਰ ਦੋ ਬੰਬ ਧਮਾਕਿਆਂ 'ਤੇ ਮੁੱਖ ਮੰਤਰੀ ਦੇ ਬਿਆਨ 'ਤੇ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਗ੍ਰਹਿ ਮੰਤਰੀ ਵਜੋਂ ਮੁੱਖ ਮੰਤਰੀ ਮਾਨ ਦਾ ਨਿੰਦਣਯੋਗ ਅਤੇ ਹੈਰਾਨ ਕਰਨ ਵਾਲਾ ਬਿਆਨ ਹੈ, ਉਹ ਇਸ ਅਹੁਦੇ 'ਤੇ ਰਹਿਣ ਦੇ ਯੋਗ ਨਹੀਂ | ਉਨ੍ਹਾਂ ਕਿਹਾ ਇਸ ਨੂੰ ਭਾਜਪਾ ਦੀ ਸਾਜ਼ਿਸ਼ ਦੱਸ ਕੇ, ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ |