ਚੰਡੀਗੜ੍ਹ, (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਧਮਾਕਿਆਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੀਆਂ ਵਿਰੋਧੀ ਪਾਰਟੀਆਂ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਭਾਜਪਾ ਘਬਰਾਈ ਹੋਈ ਹੈ, ਇਸੇ ਲਈ ਅਜਿਹੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ | ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ. ਤੇ ਹਰਜੋਤ ਸਿੰਘ ਬੈਂਸ ਨੇ ਵੀ ਧਮਾਕਿਆਂ ਨੂੰ ਲੈ ਕੇ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਸ ਦੀ ਜਵਾਬਦੇਹੀ ਕੇਂਦਰੀ ਏਜੰਸੀਆਂ ਦੀ ਬਣਦੀ ਹੈ |