ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਧਮਾਕਿਆਂ ਬਾਰੇ ਮੁੱਖ ਮੰਤਰੀ ਦਾ ਬਿਆਨ ਗੈਰ-ਜ਼ਿੰਮੇਵਾਰਾਨਾ ਹੈ | ਉਨ੍ਹਾਂ ਕਿਹਾ ਕਿ ਬੇਬੁਨਿਆਦ ਰਾਜਨੀਤਕ ਦੋਸ਼ ਲਗਾਉਣਾ ਦੇਸ਼ ਦੀ ਸਥਿਤੀ ਨੂੰ ਕਮਜ਼ੋਰ ਕਰਦਾ ਹੈ ਅਤੇ ਦੁਸ਼ਮਣ ਤਾਕਤਾਂ ਨੂੰ ਅੰਦਰੂਨੀ ਵੰਡ ਦਾ ਫਾਇਦਾ ਉਠਾਉਣ ਲਈ ਜਗ੍ਹਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਡੀ.ਜੀ.ਪੀ ਨੇ ਪਾਕਿਸਤਾਨ-ਆਧਾਰਤ ਤੱਤਾਂ ਦੀ ਸ਼ਮੂਲੀਅਤ ਦਾ ਸੰਕੇਤ ਦਿੱਤਾ ਹੈ, ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ 'ਤੇ ਦੋਸ਼ ਲਗਾਉਣ ਦੀ ਚੋਣ ਕੀਤੀ ਹੈ |