22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਵਿਜੀਲੈਂਸ ਬਿਊਰੋ ਦਾ ਨੋਟਿਸ ਜਾਰੀ

Ad Position 21
No active advertisement
ਅਜੀਤ ਡੈਸਕ 08-05-2026

ਅੱਜ ਜਾਂਚ ਅਧਿਕਾਰੀ ਕੋਲ ਪੇਸ਼ ਹੋਣ ਦੇ ਹੁਕਮ
ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਵਿਜੀਲੈਂਸ ਬਿਊਰੋ ਪੰਜਾਬ ਦੀ ਰੂਪਨਗਰ ਯੂਨਿਟ ਵਲੋਂ ਆਮ ਆਦਮੀ ਪਾਰਟੀ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਅਮਰਜੀਤ ਸਿੰਘ ਸੰਦੋਆ ਨੂੰ ਇੱਕ ਪੁਰਾਣੇ ਮਾਮਲੇ ਵਿਚ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਗਿਆ ਹੈ | ਵਿਜੀਲੈਂਸ ਬਿਊਰੋ ਵਲੋਂ ਜਾਰੀ ਨੋਟਿਸ ਅਨੁਸਾਰ ਐਫ.ਆਈ.ਆਰ. ਨੰਬਰ 69 ਮਿਤੀ 28 ਜੂਨ 2022 ਅਧੀਨ ਧਾਰਾਵਾਂ 420, 465, 467, 468, 471, 120-ਬੀ ਆਈ.ਪੀ.ਸੀ. ਅਤੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 71, 8 ਅਤੇ 13 ਤਹਿਤ ਦਰਜ ਮਾਮਲੇ ਦੀ ਜਾਂਚ ਦੌਰਾਨ ਅਮਰਜੀਤ ਸਿੰਘ ਸੰਦੋਆ ਤੋਂ ਪੁੱਛਗਿੱਛ ਲਈ ਆਧਾਰ ਸਾਹਮਣੇ ਆਏ ਹਨ | ਨੋਟਿਸ ਵਿਚ ਉਨ੍ਹਾਂ ਨੂੰ ਮਿਤੀ 8 ਮਈ 2026 ਨੂੰ ਸਵੇਰੇ 10 ਵਜੇ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ, ਕੋਰਟ ਕੰਪਲੈਕਸ ਨੇੜੇ ਸਥਿਤ ਦਫ਼ਤਰ ਵਿਚ ਜਾਂਚ ਅਧਿਕਾਰੀ ਇੰਸਪੈਕਟਰ ਹਰਪ੍ਰੀਤ ਸਿੰਘ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ | ਸਿਆਸੀ ਤੌਰ 'ਤੇ ਇਹ ਮਾਮਲਾ ਇਸ ਕਰਕੇ ਵੀ ਚਰਚਾ ਵਿਚ ਹੈ ਕਿਉਂਕਿ ਅਮਰਜੀਤ ਸਿੰਘ ਸੰਦੋਆ ਰੂਪਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ, ਹਾਲਾਂਕਿ ਇਸ ਸਮੇਂ ਉਹ ਪਾਰਟੀ ਤੋਂ ਮੁਅੱਤਲ ਚੱਲ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਤੇ ਰਵਨੀਤ ਬਿੱਟੂ ਨੂੰ ਅੱਤਵਾਦੀ ਸੰਗਠਨ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ <br/> ਅਗਲੀ ਖ਼ਬਰ ਆਗ਼ਾਜ਼ ਵੈੱਲਫੇਅਰ ਫਾਊਾਡੇਸ਼ਨ ਵੱਲੋਂ ਛਾਜਲੀ ਵਿਚ ਲੜਕੀਆਂ ਲਈ ਸਿਲਾਈ ਸੈਂਟਰ ਸ਼ੁਰੂ
Ad Position 24