22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 08-05-2026

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦਾ ਵੀਰਵਾਰ ਸਵੇਰੇ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿਚ ਦਿਹਾਂਤ ਹੋ ਗਿਆ | ਉਹ 90 ਵਰਿ•ਆਂ ਦੇ ਸਨ | ਉਨ੍ਹਾਂ ਦੀਆਂ ਦੋ ਬੇਟੀਆਂ ਸਿਮਰਜੀਤ ਕੌਰ ਰਾਏ ਨਿਊਜ਼ੀਲੈਂਡ ਵਿਚ ਅਤੇ ਰਮਿੰਦਰ ਕੌਰ ਭੁੱਲਰ ਤਰਨ ਤਾਰਨ ਵਿਖੇ ਵਿਆਹੀਆਂ ਹਨ ਤੇ ਉਨ•ਾਂ ਦਾ ਲੜਕਾ ਹਰਜਿੰਦਰ ਸਿੰਘ ਸਰਾਂ ਇਸ ਸਮੇਂ ਆਪਣੇ ਪਿਤਾ ਦੇ ਨਾਲ ਕੈਨੇਡਾ ਵਿਚ ਹੀ ਰਹਿ ਰਿਹਾ ਹੈ | ਸ. ਤਰਨ ਤਾਰਨੀ ਦੇ ਅਕਾਲ ਚਲਾਣੇ ਦੀ ਜਾਣਕਾਰੀ ਉਨ•ਾਂ ਦੇ ਤਰਨ ਤਾਰਨ ਰਹਿੰਦੇ ਜਵਾਈ ਸਿਮਰਜੀਤ ਸਿੰਘ ਭੁੱਲਰ ਨੇ ਦਿੱਤੀ | ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ਨਾਲ ਪੰਥਕ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਆਗੂਆਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸਨੂੰ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ | ਉਹ 1986 ਤੋਂ ਲੈ ਕੇ 1989 ਤੱਕ ਸ਼ੋ੍ਰਮਣੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਰਹੇ ਤੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਉਨ•ਾਂ ਨੂੰ ਤਰਨ ਤਾਰਨ ਵਿਖੇ ਘਰ ਵਿਚ ਨਜ਼ਰਬੰਦ ਰੱਖਿਆ ਗਿਆ ਸੀ | ਉਹ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਵੀ ਰਹੇ | ਧਾਮੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ |

Ad Position 22
No active advertisement
ਪਿਛਲੀ ਖ਼ਬਰ ਖਾਸਾ ਛਾਉਣੀ ਦੇ ਬਾਹਰ ਧਮਾਕੇ ਦੀ ਜਾਂਚ ਜਾਰੀ-ਪੁਲਿਸ ਹੱਥ ਲੱਗੇ ਅਹਿਮ ਸੁਰਾਗ ਅਗਲੀ ਖ਼ਬਰ ਭਗਵੰਤ ਮਾਨ ਤੇ ਰਵਨੀਤ ਬਿੱਟੂ ਨੂੰ ਅੱਤਵਾਦੀ ਸੰਗਠਨ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ <br/>
Ad Position 24