22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਮਰੀਕਾ 'ਚ ਕਿਸ਼ਤੀ ਹਾਦਸੇ 'ਚ ਪਿੰਡ ਬੱਸੀਆਂ ਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 08-05-2026

ਰਾਏਕੋਟ, 7 ਮਈ (ਸੁਸ਼ੀਲ)-ਨੇੜਲੇ ਪਿੰਡ ਬੱਸੀਆਂ ਦੇ ਨੌਜਵਾਨ ਇਸ਼ਮੀਤ ਸਿੰਘ ਚੀਮਾਂ (21) ਪੁੱਤਰ ਮਾਸਟਰ ਜਗਰੂਪ ਸਿੰਘ ਦੀ ਅਮਰੀਕਾ ਵਿਖੇ ਹੋਏ ਇਕ ਕਿਸ਼ਤੀ ਹਾਦਸੇ ਵਿਚ ਨਦੀ ਵਿਚ ਡੁੱਬਣ ਨਾਲ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਮਿ੍ਤਕ ਨੌਜਵਾਨ ਇਸ਼ਮੀਤ ਸਿੰਘ ਚੀਮਾ ਦੇ ਚਾਚਾ ਜਗਦੇਵ ਸਿੰਘ (ਸਾਬਕਾ ਸਰਪੰਚ) ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਪਿਛਲੇ ਤਿੰਨ ਚਾਰ ਸਾਲ ਤੋਂ ਆਪਣੇ ਮਾਤਾ-ਪਿਤਾ ਨਾਲ ਅਮਰੀਕਾ ਦੇ ਕੈਨਸਿਸ ਸ਼ਹਿਰ ਵਿਚ ਰਹਿ ਰਿਹਾ ਸੀ ਤੇ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਿਹਾ ਸੀ | ਬੀਤੇ ਸੋਮਵਾਰ ਨੂੰ ਜਦ ਉਹ ਆਪਣੇ ਦੋਸਤਾਂ ਨਾਲ ਇਕ ਝੀਲ 'ਤੇ ਪਿਕਨਿਕ ਮਨਾਉਣ ਲਈ ਗਿਆ ਹੋਇਆ ਸੀ ਤਾਂ ਝੀਲ ਵਿਚ ਕਿਸ਼ਤੀ ਚਲਾਉਂਦੇ ਸਮੇਂ ਅਚਾਨਕ ਉਸਦੀ ਕਿਸ਼ਤੀ ਹਾਦਸਾਗ੍ਰਸਤ ਹੋ ਗਈ ਅਤੇ ਉਹ ਝੀਲ ਵਿਚ ਡੁੱਬ ਗਿਆ | ਉਸਦੇ ਸਾਥੀਆਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਨਾ ਮਿਲਣ 'ਤੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਪੁਲਿਸ ਵਲੋਂ ਘਟਨਾ ਦੇ ਦੂਜੇ ਦਿਨ ਝੀਲ ਵਿਚੋਂ ਉਸ ਦੀ ਲਾਸ਼ ਬਰਾਮਦ ਕੀਤੀ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਚਿੜੀਆਘਰ ਨੂੰ ਮਿਲਿਆ ਨਵਾਂ ਟਾਈਗਰ ਦਾ ਜੋੜਾ, ਰੌਣਕ 'ਚ ਵਾਧਾ <br/> ਅਗਲੀ ਖ਼ਬਰ ਖਾਸਾ ਛਾਉਣੀ ਦੇ ਬਾਹਰ ਧਮਾਕੇ ਦੀ ਜਾਂਚ ਜਾਰੀ-ਪੁਲਿਸ ਹੱਥ ਲੱਗੇ ਅਹਿਮ ਸੁਰਾਗ
Ad Position 24