22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕੰਚਨ ਕੁਮਾਰੀ ਹੱਤਿਆਕਾਂਡ ਮਾਮਲੇ 'ਚ ਪੰਜਵੇਂ ਦੋਸ਼ੀ ਦੀ ਹੋਈ ਪਹਿਚਾਣ

Ad Position 21
No active advertisement
ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਸੱਤਪਾਲ ਸਿੰਘ ਸਿਵੀਆਂ)-ਲੁਧਿਆਣਾ ਦੀ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ ਮਾਮਲੇ ਵਿਚ ਬਠਿੰਡਾ ਪੁਲਿਸ ਨੂੰ ਕਰੀਬ ਗਿਆਰਾਂ ਮਹੀਨਿਆਂ ਬਾਅਦ ਇਕ ਹੋਰ ਵੱਡੀ ਸਫਲਤਾ ਮਿਲੀ ਹੈ, ਜੋ ਇਸ ਘਟਨਾ ਦੇ ਕਥਿੱਤ ਮੁੱਖ ਸਾਜਿਸ਼ਘਾੜੇ ਅੰਮਿ੍ਤਪਾਲ ਸਿੰਘ ਮਹਿਰੋਂ ਦੀ ਗਿ੍ਫ਼ਤਾਰੀ ਬਾਅਦ ਸੰਭਵ ਹੋ ਸਕੀ ਹੈ | ਇਸ ਮਾਮਲੇ ਵਿਚ ਪੁਲਿਸ ਨੇ ਪੰਜਵੇਂ ਕਥਿਤ ਦੋਸ਼ੀ ਦੀ ਪਹਿਚਾਣ ਕਰਦਿਆਂ ਉਸਨੂੰ ਦਰਜ ਮੁਕੱਦਮੇ ਵਿਚ ਨਾਮਜ਼ਦ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਐਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਕਮਲ ਭਾਬੀ ਕਤਲ ਮਾਮਲੇ ਵਿਚ ਅੰਮਿ੍ਤਪਾਲ ਸਿੰਘ ਮਹਿਰੋਂ ਸਮੇਤ ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਤੇ ਰਣਜੀਤ ਸਿੰਘ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਕੈਂਟ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ | ਪੰਜਵੇਂ ਅਣਪਛਾਤੇ ਵਿਅਕਤੀ ਦੀ ਪਹਿਚਾਣ ਹੁਣ ਸ਼ਮਸ਼ੇਰ ਸਿੰਘ ਸੇਰਾ ਵਾਸੀ ਪਿੰਡ ਝਬਾਲ (ਤਰਨਤਾਰਨ) ਵਜੋਂ ਹੋਈ ਤੇ ਉਸਨੂੰ ਉਕਤ ਦਰਜ ਮੁਕੱਦਮੇ ਵਿਚ ਨਾਮਜ਼ਦ ਕਰਨ ਬਾਅਦ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਡੀ.ਐਮ. ਰੰਧਾਵਾ ਖ਼ੁਦਕੁਸ਼ੀ ਮਾਮਲਾ-ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਹਾਈ ਕੋਰਟ ਨੇ ਅਗਾਊਾ ਜ਼ਮਾਨਤ 'ਤੇ ਨਹੀਂ ਦਿੱਤ... ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਨੇ ਮੁੱਖ ਮੰਤਰੀ ਨੂੰ ਕੀਤੇ ਸਵਾਲ
Ad Position 24