22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਿਸਾਨਾਂ ਨੂੰ ਨਕਲੀ ਤੇ ਮਿਆਦ ਪੁੱਗੇ ਖੇਤੀ ਉਤਪਾਦ ਵੇਚਣ ਵਾਲੇ ਬਖ਼ਸ਼ੇ ਨਹੀਂ ਜਾਣਗੇ-ਗੁਰਮੀਤ ਸਿੰਘ ਖੁੱਡੀਆਂ <br/>

Ad Position 21
No active advertisement
ਅਜੀਤ ਡੈਸਕ 08-05-2026

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਸੂਬੇ ਵਿਚ ਨਕਲੀ ਖੇਤੀ ਉਤਪਾਦਾਂ 'ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ 'ਤੇ ਛਾਪਾ ਮਾਰਿਆ ਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ | ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਖੇਤੀਬਾੜੀ ਵਿਭਾਗ ਦੀ ਟੀਮ ਨੇ ਸਥਾਨਕ ਪੁਲਿਸ ਦੀ ਮੌਜੂਦਗੀ ਵਿਚ ਮਕਾਨ ਨੰਬਰ: 87, ਗਲੀ ਨੰਬਰ 2, ਨਰਾਇਣ ਨਗਰ, ਫ਼ਰੀਦਕੋਟ ਵਿਖੇ ਛਾਪੇਮਾਰੀ ਕੀਤੀ | ਉਕਤ ਜਾਇਦਾਦ ਦੇ ਮਾਲਕ ਦੀ ਪਛਾਣ ਰਾਜਿੰਦਰ ਸੇਠੀ ਵਜੋਂ ਹੋਈ ਹੈ, ਜੋ ਕਥਿਤ ਤੌਰ 'ਤੇ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਚਲਾ ਰਿਹਾ ਸੀ | ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਕਿ ਸੇਠੀ ਦੇ ਜ਼ਿਲ੍ਹਾ ਫ਼ਰੀਦਕੋਟ ਵਲੋਂ ਜਾਰੀ ਕੀਤੇ ਪ੍ਰਚੂਨ ਖਾਦ ਲਾਇਸੈਂਸ ਦੀ ਮਿਆਦ ਪੁੱਗ ਚੁੱਕੀ ਸੀ, ਫਿਰ ਵੀ ਉਹ, ਖਾਦ ਕੰਟਰੋਲ ਆਰਡਰ, 1985 ਦੀ ਉਲੰਘਣਾ ਕਰਕੇ ਵਪਾਰਕ ਗਤੀਵਿਧੀਆਂ ਚਲਾ ਰਿਹਾ ਸੀ | ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਟੀਮ ਨੇ ਲੈਬਾਰਟਰੀ ਜਾਂਚ ਲਈ ਇਸ ਮਕਾਨ ਤੋਂ ਨਕਲੀ ਖਾਦ ਦੇ 18 ਨਮੂਨੇ ਇਕੱਠੇ ਕੀਤੇ ਹਨ | ਖੇਤੀਬਾੜੀ ਵਿਭਾਗ ਦੀ ਟੀਮ ਦੀ ਸ਼ਿਕਾਇਤ 'ਤੇ ਫ਼ਰੀਦਕੋਟ ਪੁਲਿਸ ਨੇ ਰਜਿੰਦਰ ਸੇਠੀ ਵਿਰੁੱਧ ਕੇਸ ਦਰਜ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਕੇਸ 'ਚ ਵਿਧਾਇਕ ਪਠਾਣਮਾਜਰਾ ਨੂੰ ਭੇਜਿਆ ਚਾਰ ਦਿਨਾ ਪੁਲਿਸ ਰਿਮਾਂਡ 'ਤੇ <br/> ਅਗਲੀ ਖ਼ਬਰ ਭਾਰਤੀ ਸਰਹੱਦ 'ਤੇ 'ਆਪ੍ਰੇਸ਼ਨ ਸੰਧੂਰ' ਤੋਂ ਬਾਅਦ ਅਜੇ ਵੀ ਪਈ ਸੁੰਨਸਾਨ
Ad Position 24