22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਪੀਕਰ ਸੰਧਵਾਂ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਆਉਣਗੇ

Ad Position 21
No active advertisement
ਅਜੀਤ ਡੈਸਕ 08-05-2026
ਅੰਮਿ੍ਤਸਰ, 7 ਮਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤਿ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਦੇ ਸੰਬੰਧ ਵਿਚ ਜਵਾਬ ਤਲਬੀ ਲਈ ਸੱਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਵਲੋਂ ਬੀਤੀ 3 ਮਈ ਨੂੰ ਸੱਦੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਦੌਰਾਨ ਉਕਤ ਪਾਸ ਕੀਤੇ ਸੋਧ ਐਕਟ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੂੰ ਜਵਾਬ ਤਲਬੀ ਲਈ 8 ਮਈ ਨੂੰ ਸਵੇਰੇ 11 ਵਜੇ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜਣ ਦਾ ਆਦੇਸ਼ ਕੀਤਾ ਸੀ |

Ad Position 22
No active advertisement
ਪਿਛਲੀ ਖ਼ਬਰ ਸੈਨਾ ਦੇ ਮੇਜਰ ਦੀ ਪੈਨਸ਼ਨ ਰੋਕਣ 'ਤੇ ਹਾਈ ਕੋਰਟ ਸਖ਼ਤ ਅਗਲੀ ਖ਼ਬਰ ਭਾਜਪਾ ਸੂਬੇ ਦੀ ਅਮਨ-ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਖਤਰਾ-ਭਗਵੰਤ ਮਾਨ
Ad Position 24