22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਨਵਾਂ ਹੱਦ ਕਰਜ਼ਾ ਰੱਦ ਕਰਨ ਖ਼ਿਲਾਫ਼ ਉਠਾਈ ਆਵਾਜ਼ <br/>

Ad Position 21
No active advertisement
ਅਜੀਤ ਡੈਸਕ 08-05-2026

ਚੰਡੀਗੜ੍ਹ, 7 ਮਈ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਅੱਜ ਨਵੇਂ ਹੱਦ ਕਰਜ਼ੇ ਦਾ ਪੱਤਰ ਰੱਦ ਕਰਨ ਦੇ ਖ਼ਿਲਾਫ਼ ਰਜਿਸਟਰਾਰ, ਕੋਆਪਰੇਟਿਵ ਸੁਸਾਇਟੀਜ਼ ਨਾਲ ਮੀਟਿੰਗ ਕਰਕੇ ਮੰਗ ਪੱਤਰ ਦਿੱਤਾ ਗਿਆ ਹੈ | ਰਜਿਸਟਰਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਡੈਪੂਟੇਸ਼ਨ ਨਾਲ ਵਾਅਦਾ ਕੀਤਾ ਗਿਆ ਕਿ 15 ਮਈ ਤੱਕ ਨਵਾਂ ਹੱਦ ਕਰਜ਼ਾ ਦੁਬਾਰਾ ਲਾਗੂ ਕਰ ਦਿੱਤਾ ਜਾਵੇਗਾ | ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਵਧੀ ਹੋਈ ਮਹਿੰਗਾਈ ਨੂੰ ਮੁੱਖ ਰੱਖਦਿਆਂ ਸਹਿਕਾਰੀ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਦੀ ਰਕਮ ਵਿਚ ਸੱਤ ਸਾਲਾਂ ਬਾਅਦ ਕੁੱਝ ਵਾਧਾ ਕੀਤਾ ਸੀ | ਪ੍ਰੰਤੂ ਕੋਆਪਰੇਟਿਵ ਬੈਂਕਾਂ ਦੇ ਕਰਮਚਾਰੀਆਂ ਵਲੋਂ ਪਾਏ ਦਬਾਅ ਕਾਰਨ ਇਹ ਹੱਦ ਕਰਜ਼ਾ ਰੱਦ ਕਰ ਦਿੱਤਾ ਗਿਆ | ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਇੱਥੇ ਹਰਿੰਦਰ ਸਿੰਘ ਲੱਖੋਵਾਲ, ਅੰਗਰੇਜ਼ ਸਿੰਘ ਭਦੌੜ, ਭੁਪਿੰਦਰ ਸਿੰਘ ਲੌਂਗੋਵਾਲ ਅਤੇ ਦਲਜਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਅੱਜ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਇਨ੍ਹਾਂ ਮਸਲਿਆਂ 'ਤੇ ਮੀਟਿੰਗ ਹੋਈ | ਰਜਿਸਟਰਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਅੱਜ ਹੀ ਸਹਿਕਾਰੀ ਸਭਾਵਾਂ ਨੂੰ ਚਿੱਠੀ ਕੱਢ ਕੇ ਕੋਈ ਵੀ ਹੋਰ ਸਮਾਨ ਜਬਰੀ ਦੇਣ ਤੋਂ ਮਨ੍ਹਾਂ ਕੀਤਾ ਜਾਵੇਗਾ | ਰਜਿਸਟਰਾਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਅੱਜ ਹੀ ਸਹਿਕਾਰੀ ਸਭਾਵਾਂ ਨੂੰ ਚਿੱਠੀ ਕੱਢ ਕੇ ਕੋਈ ਵੀ ਹੋਰ ਸਮਾਨ ਜਬਰੀ ਦੇਣ ਤੋਂ ਮਨ੍ਹਾਂ ਕੀਤਾ ਜਾਵੇਗਾ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਰਜਿਸਟਰਾਰ ਵਲੋਂ ਕੀਤੇ ਵਾਅਦੇ ਅਨੁਸਾਰ 15 ਮਈ ਤੱਕ, ਵਧੀ ਹੋਈ ਮਹਿੰਗਾਈ ਅਨੁਸਾਰ ਨਵੇਂ ਹੱਦ ਕਰਜ਼ੇ ਵਾਲਾ ਪੱਤਰ ਦੁਬਾਰਾ ਲਾਗੂ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ 15 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰੇਗਾ | ਇਸ ਮੀਟਿੰਗ ਵਿਚ ਪਰਵਿੰਦਰ ਸਿੰਘ ਆਲੋਵਾਲ, ਕਿਰਨਪਾਲ ਸਿੰਘ ਸੋਢੀਵਾਲ, ਹਰਦਿਆਲ ਸਿੰਘ ਅਲੀਪੁਰ, ਸੁਖਮੰਦਰ ਸਿੰਘ ਸੂਸਕ ਅਤੇ ਜਲੌਰ ਸਿੰਘ ਮਣਕਿਆਂਵਾਲੀ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ 9 ਨੂੰ ਫੱਗੂਵਾਲਾ ਵਿਚ ਅਗਲੀ ਖ਼ਬਰ 'ਪ੍ਰਮਾਣੂ ਗੁਆਂਢੀਆਂ ਵਿਚਕਾਰ ਜੰਗ ਲਈ ਕੋਈ ਥਾਂ ਨਹੀਂ'
Ad Position 24