22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਸਰਕਾਰ ਵਲੋਂ ਬੇਅਦਬੀਆਂ ਸੰਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ 'ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ-ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 08-05-2026

ਐਕਟ ਗੁਰੂ ਗ੍ਰੰਥ ਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ
ਅੰਮਿ੍ਤਸਰ, 7 ਮਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪਾਸ ਕੀਤੇ ਬੇਅਦਬੀਆਂ ਸੰਬੰਧੀ ਸੋਧ ਐਕਟ ਸੰਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਕੱਤਰਤਾ ਵਿਚ ਸਿੱਖ ਪ੍ਰਚਾਰਕਾਂ, ਗ੍ਰੰਥੀ ਸਿੰਘਾਂ, ਗੁ: ਕਮੇਟੀਆਂ ਅਤੇ ਅਖੰਡ ਪਾਠੀ ਸਭਾਵਾਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਗਏ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਦੀ ਸ਼ਬਦਾਵਲੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਹੈ | ਉਨ੍ਹਾਂ ਕੌਮ ਨੂੰ ਸੁਚੇਤ ਹੋਣ ਲਈ ਆਖਦਿਆਂ ਕਿਹਾ ਪਾਸ ਕੀਤੇ ਗਏ ਐਕਟ ਵਿਚ ਗੁਰੂ ਗ੍ਰੰਥ ਸਾਹਿਬ ਲਈ ਸਟੋਰ ਸ਼ਬਦ ਵਰਤਣਾ ਪੰਥਕ ਭਾਵਨਾਵਾਂ ਦੇ ਵਿਰੁੱਧ ਹੈ | ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾ ਅਤੇ ਮਰਯਾਦਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਨੂੰ ਬਿਰਾਜਮਾਨ ਕਰਨ ਲਈ ਸੁੱਖਆਸਣ ਅਤੇ ਸੱਚਖੰਡ ਅਸਥਾਨ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਐਕਟ ਨੌਜਵਾਨਾਂ ਨੂੰ ਧਾਰਮਿਕ ਜ਼ਿੰਮੇਵਾਰੀਆਂ ਤੋਂ ਦੂਰ ਰੱਖਣ ਦਾ ਕਾਰਨ ਬਣੇਗਾ | ਉਨ੍ਹਾਂ ਕਿਹਾ ਕਿ ਅੱਜ ਦੇ ਇਕੱਠ ਨੇ ਸਰਕਾਰ ਦੀ ਇਸ ਸਿਆਸੀ ਚਾਲ ਦਾ ਵਿਰੋਧ ਕਰਦਿਆਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਇਸ ਬਾਰੇ ਗੰਭੀਰ ਵਿਚਾਰ ਕਰਕੇ ਆਦੇਸ਼ ਦੇਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਜੋ ਵੀ ਫ਼ੈਸਲਾ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਜਾਵੇਗਾ ਸਮੁੱਚੇ ਖ਼ਾਲਸਾ ਪੰਥ ਨੂੰ ਪ੍ਰਵਾਨ ਹੋਵੇਗਾ | ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਰਾਠੌਰ, ਮੈਨੇਜਰ ਗੁਰਦੀਪ ਸਿੰਘ ਕੰਗ, ਗ੍ਰੰਥੀ ਸਭਾਵਾਂ ਵਲੋਂ ਭਾਈ ਜਸਮੇਰ ਸਿੰਘ ਛਾਜਲਾ ਨੇ ਵੀ ਸੰਬੋਧਨ ਕੀਤਾ | ਸਟੇਜ ਸੰਚਾਲਨ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਵਲੋਂ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਕਥਾਵਾਚਕ ਗਿਆਨੀ ਚਰਨਜੀਤ ਸਿੰਘ, ਭਾਈ ਹਰਮਿੱਤਰ ਸਿੰਘ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਵੀ ਮੌਜੂਦ ਸਨ | ਇਥੇ ਜ਼ਿਕਰਯੋਗ ਹੈ ਕਿ ਇਕ ਪਾਸੇ ਸਤਿਕਾਰ ਸੋਧ ਐਕਟ ਪਾਸ ਕਰਨ ਬਾਅਦ ਮੁੱਖ ਮੰਤਰੀ ਪੰਜਾਬ ਸ਼ੁਕਰਾਨਾ ਯਾਤਰਾ ਦੌਰਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਆਏ ਸਨ ਤੇ ਦੂਜੇ ਪਾਸੇ ਸ਼ੋ੍ਰਮਣੀ ਕਮੇਟੀ ਵਲੋਂ ਇਸੇ ਸੋਧ ਐਕਟ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੱਖ ਸ਼ਖਸੀਅਤਾਂ ਦੀ ਇਕੱਤਰਤਾ ਕੀਤੀ ਜਾ ਰਹੀ ਸੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁਲਾਵਾ ਆਉਣਾ ਵੱਡੀ ਗੱਲ, ਜ਼ਰੂਰ ਜਾਵਾਂਗਾ-ਕੁਲਤਾਰ ਸਿੰਘ ਸੰਧਵਾਂ ਅਗਲੀ ਖ਼ਬਰ ਖੇਤੀ ਕਰਜ਼ਿਆਂ 'ਤੇ ਕਟੌਤੀ ਤੋਂ ਬਾਅਦ ਸੂਬੇ ਦਾ ਕਿਸਾਨ ਨਿਰਾਸ਼ਾ ਦੇ ਆਲਮ 'ਚ
Ad Position 24