22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

'ਰੋਸ ਮਾਰਚ' ਕੱਢਣ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਨੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-05-2026

ਕੇਂਦਰ ਅਤੇ ਪੰਜਾਬ ਸਰਕਾਰ 'ਤੇ ਮੋਰਚੇ ਦੀਆਂ ਮੰਗਾਂ ਤੋਂ ਪਾਸਾ ਵੱਟਣ ਦਾ ਦੋਸ਼
ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)-ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾ ਦੀ ਰਿਹਾਈ ਦੀ ਮੰਗ ਕਰਨ ਵਾਲੇ 'ਕੌਮੀ ਇਨਸਾਫ਼ ਮੋਰਚੇ' ਦੇ ਆਗੂਆਂ ਨੂੰ ਦਿੱਲੀ ਪੁਲਿਸ ਨੇ 'ਰੋਸ ਮਾਰਚ' ਕੱਢਣ ਤੋਂ ਪਹਿਲਾਂ ਹੀ ਗਿ੍ਫ਼ਤਾਰ ਕਰ ਲਿਆ ¢ ਦਰਅਸਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਵੀਰਵਾਰ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਸ਼ਾਂਤਮਈ ਰੋਸ ਮਾਰਚ ਕਰਨਾ ਸੀ ¢ ਪਰ ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਹੀ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਬਾਪੂ ਗੁਰਚਰਨ ਸਿੰਘ, ਗੁਰਿੰਦਰ ਸਿੰਘ ਬਾਜਵਾ, ਗੁਰਦੀਪ ਸਿੰਘ ਬਠਿੰਡਾ, ਕਰਨੈਲ ਸਿੰਘ ਪੰਝੋਲੀ, ਭਾਈ ਬਲਵਿੰਦਰ ਸਿੰਘ, ਇੰਦਰਬੀਰ ਸਿੰਘ ਸਮੇਤ ਬਹੁਤ ਸਾਰੇ ਹੋਰ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਵੱਖ ਵੱਖ ਪੁਲਿਸ ਥਾਣਿਆਂ 'ਚ ਲਿਜਾਇਆ ਗਿਆ ¢ ਦਿੱਲੀ ਪੁਲਿਸ ਦੀ ਕਾਰਵਾਈ ਦੀ ਨਿਖੇਧੀ ਕਰਦੇ ਹੋਏ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਦੀ ਸੂਬਾ ਸਰਕਾਰ ਦੇਸ ਦੀਆ ਘੱਟ ਗਿਣਤੀਆਂ ਨਾਲ ਵੱਡੇ ਪੱਧਰ 'ਤੇ ਵਿਤਕਰਾ ਕਰ ਰਹੀ ਹੈ ¢ ਉਨ੍ਹਾਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਵਿਚ ਮਨੁੱਖੀ ਅਧਿਕਾਰਾਂ ਦਾ ਸਭ ਤੋਂ ਵੱਧ ਘਾਣ ਹੋ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਮੋਰਚਾ ਸ਼ੁਰੂ ਹੋਏ ਨੂੰ ਸਾਢੇ ਤਿੰਨ ਸਾਲ ਦੇ ਕਰੀਬ ਹੋ ਗਏ ਹਨ ਪਰ ਕੇਂਦਰ ਜਾਂ ਪੰਜਾਬ ਸਰਕਾਰ ਵਿਚੋਂ ਕਿਸੇ ਨੇ ਵੀ ਪ੍ਰਬੰਧਕਾਂ ਨਾਲ ਕੋਈ ਗੱਲਬਾਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਤੇ ਦੋਵੇਂ ਸਰਕਾਰਾਂ ਮੋਰਚੇ ਦੀਆਂ ਮੰਗਾਂ ਤੋਂ ਪਾਸਾ ਵੱਟ ਰਹੀਆਂ ਹਨ ¢ ਰੋਸ ਮਾਰਚ ਵਿਚ ਸ਼ਾਮਿਲ ਹੋਣ ਵਾਲਿਆਂ 'ਚ ਗੁਰਸਰਨ ਸਿੰਘ, ਨਿਰਮਲ ਸਿੰਘ ਦਾਬਾਵਾਲ, ਬਲਵਿੰਦਰ ਸਿੰਘ ਕਾਲਾ, ਜਤਿੰਦਰ ਸਿੰਘ ਦਾਬਾਵਾਲ, ਰਸ਼ਪਾਲ ਸਿੰਘ ਚੰਡੀਗੜ੍ਹ, ਤਰੁਣ ਜੈਨ ਬਾਜਵਾ, ਮਹਿਮੂਦ ਅਹਿਮਦ ਥਿੰਦ, ਐਡਵੋਕੇਟ ਮੁਹੰਮਦ ਜਮੀਲ ਜੌੜਾ, ਡਾਕਟਰ ਮੇਹਰਦੀਨ ਤੇ ਹੋਰ ਲੋਕ ਵੀ ਮੌਜੂਦ ਸਨ ¢

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਸੰਬੰਧੀ ਨਵੇਂ ਕਾਨੂੰਨ 'ਤੇ ਗ੍ਰੰਥੀ ਸਿੰਘਾਂ ਵਲੋਂ ਸਰਕਾਰ ਨੂੰ ਸੋਧ ਦੀ ਅਪੀਲ <br/> ਅਗਲੀ ਖ਼ਬਰ ਜ਼ਮੀਨ ਦੀ ਤਪਦੀ ਹਿੱਕ ਨੂੰ ਠਾਰਨ ਲਈ ਖੇਤਾਂ ਅੰਦਰ ਅੰਨ੍ਹੇਵਾਹ ਛੱਡੇ ਜਾ ਰਹੇ 'ਪਾਣੀ ਦੀ ਬਰਬਾਦੀ ਦਾ ਮੰਜ਼ਰ ਖ਼ਤਰਨਾਕ...
Ad Position 24