22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੇਅਦਬੀ ਸੰਬੰਧੀ ਨਵੇਂ ਕਾਨੂੰਨ 'ਤੇ ਗ੍ਰੰਥੀ ਸਿੰਘਾਂ ਵਲੋਂ ਸਰਕਾਰ ਨੂੰ ਸੋਧ ਦੀ ਅਪੀਲ <br/>

Ad Position 21
No active advertisement
ਅਜੀਤ ਡੈਸਕ 08-05-2026

ਚੀਮਾ ਮੰਡੀ, 7 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ)-ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ 'ਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਪਾਸ ਕੀਤਾ ਗਿਆ ਨਵਾਂ ਕਾਨੂੰਨ ਚਰਚਾ ਦਾ ਕੇਂਦਰ ਬਣ ਗਿਆ ਹੈ | ਇਸ ਕਾਨੂੰਨ ਨੂੰ ਲੈ ਕੇ ਗੁਰਦੁਆਰਿਆਂ 'ਚ ਸੇਵਾਵਾਂ ਨਿਭਾ ਰਹੇ ਗ੍ਰੰਥੀ ਸਿੰਘਾਂ ਵਲੋਂ ਗੰਭੀਰ ਚਿੰਤਾ ਤੇ ਨਾਰਾਜ਼ਗੀ ਜਤਾਈ ਜਾ ਰਹੀ ਹੈ | ਗ੍ਰੰਥੀ ਸਿੰਘਾਂ ਦਾ ਕਹਿਣਾ ਹੈ ਕਿ ਕਾਨੂੰਨ ਬਹੁਤ ਸਖਤ ਹੈ ਅਤੇ ਇਹ ਸਿੱਧੇ ਤੌਰ 'ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਨਿਸ਼ਾਨਾ ਬਣਾਉਂਦੇ ਹਨ | ਉਨ੍ਹਾਂ ਦੇ ਅਨੁਸਾਰ, ਜੇ ਕਿਸੇ ਵੀ ਤਰ੍ਹਾਂ ਦੀ ਮਰਿਆਦਾ ਦੀ ਉਲੰਘਣਾ ਹੁੰਦੀ ਹੈ, ਤਾਂ ਉਸ ਲਈ ਹੈੱਡ ਗ੍ਰੰਥੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਭਾਵੇਂ ਘਟਨਾ ਕਿਸੇ ਹੋਰ ਵਿਅਕਤੀ ਵਲੋਂ ਹੀ ਕਿਉਂ ਨਾ ਕੀਤੀ ਗਈ ਹੋਵੇ | ਆਲ ਇੰਡੀਆ ਗ੍ਰੰਥੀ, ਰਾਗੀ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਕਿਹਾ ਕਿ ਗ੍ਰੰਥੀ ਸਿੰਘ ਪਹਿਲਾਂ ਹੀ ਆਰਥਿਕ ਪੱਖੋਂ ਕਾਫ਼ੀ ਕਮਜ਼ੋਰ ਹਨ | ਕਈ ਗ੍ਰੰਥੀ ਸਿੰਘਾਂ ਨੇ ਡਰ ਜਤਾਇਆ ਕਿ ਜੇ ਇਹ ਕਾਨੂੰਨ ਬਿਨਾਂ ਸੋਧ ਦੇ ਲਾਗੂ ਕੀਤਾ ਗਿਆ ਤਾਂ ਬਹੁਤ ਸਾਰੇ ਗ੍ਰੰਥੀ ਸਿੰਘ ਗੁਰੂ ਘਰਾਂ ਦੀ ਸੇਵਾ ਤੋਂ ਦੂਰ ਹੋ ਸਕਦੇ ਹਨ | ਗ੍ਰੰਥੀ ਸਿੰਘਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਕਾਨੂੰਨ 'ਤੇ ਦੁਬਾਰਾ ਵਿਚਾਰ ਕਰਕੇ ਇਸ ਵਿਚ ਜ਼ਰੂਰੀ ਸੋਧਾਂ ਕੀਤੀਆਂ ਜਾਣ | ਇਸ ਮੌਕੇ ਭਾਈ ਸਵਰਨ ਸਿੰਘ ਮੀਤ ਪ੍ਰਧਾਨ, ਭਾਈ ਹਰਪ੍ਰੀਤ ਸਿੰਘ ਖ਼ਜ਼ਾਨਚੀ, ਭਾਈ ਸਤਨਾਮ ਸਿੰਘ, ਭਾਈ ਅਨਮੋਲ ਸਿੰਘ ਆਦਿ ਗ੍ਰੰਥੀ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਪੀ. (ਡੀ.) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਹਾਈਟੈਕ ਨਾਕੇ 'ਤੇ ਵਾਹਨਾਂ ਦੀ ਚੈਕਿੰਗ ਅਗਲੀ ਖ਼ਬਰ 'ਰੋਸ ਮਾਰਚ' ਕੱਢਣ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਨੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਕੀਤਾ ਗਿ੍ਫ਼ਤਾਰ
Ad Position 24