12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਅਕਾਲੀ ਦਲ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ 'ਤੇ ਲੜੇਗਾ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026

ਚੰਡੀਗੜ੍ਹ, 8 ਮਈ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ 'ਚ ਹੋਣ ਜਾ ਰਹੀਆਂ 102 ਨਗਰ ਕੌਂਸਲਾਂ ਅਤੇ 9 ਨਗਰ ਨਿਗਮਾਂ ਦੀਆਂ ਚੋਣਾਂ ਪਾਰਟੀ ਦੇ ਆਪਣੇ ਚੋਣ ਨਿਸ਼ਾਨ 'ਤੇ ਲੜਨ ਦਾ ਐਲਾਨ ਕੀਤਾ ਹੈ | ਇਹ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ 'ਚ ਲਿਆ ਗਿਆ | ਮੀਟਿੰਗ ਦੌਰਾਨ 'ਆਪ' ਸਰਕਾਰ ਵਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਕਾਨੂੰਨ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਵੀ ਗੰਭੀਰ ਚਰਚਾ ਕੀਤੀ ਗਈ | ਬੇਅਦਬੀ ਵਿਰੋਧੀ ਕਾਨੂੰਨ 'ਤੇ ਇਤਰਾਜ਼ ਜਤਾਉਂਦਿਆਂ ਪਾਰਟੀ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਪਰ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ 'ਰਖਵਾਲੇ' ਹੋਣ ਦੇ ਨਾਤੇ ਕਾਨੂੰਨੀ ਕਾਰਵਾਈ ਦੇ ਘੇਰੇ ਵਿਚ ਲਿਆਉਣਾ ਗਲਤ ਹੈ | ਮੀਟਿੰਗ ਉਪਰੰਤ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੇ ਹਲਕਾ ਇੰਚਾਰਜਾਂ ਨੂੰ ਐਸ.ਆਈ.ਆਰ. ਪ੍ਰਕਿਰਿਆ ਲਈ ਬਲਾਕ ਪੱਧਰ 'ਤੇ ਏਜੰਟਾਂ ਦੀ ਨਿਯੁਕਤੀ ਕਰਨ ਦੇ ਅਧਿਕਾਰ ਦਿੱਤੇ ਹਨ ਤਾਂ ਜੋ ਜੇਕਰ ਵੋਟਾਂ ਕੱਟਣ ਜਾਂ ਹੋਰ ਕਿਸੇ ਕਿਸਮ ਦੀ ਗੜਬੜੀ ਸਾਹਮਣੇ ਆਉਂਦੀ ਹੈ ਤਾਂ ਲੋਕਾਂ ਦੀ ਮਦਦ ਕੀਤੀ ਜਾ ਸਕੇ | ਡਾ. ਚੀਮਾ ਨੇ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਵੀ ਚਿੰਤਾ ਜਤਾਉਂਦਿਆਂ ਕਿਹਾ ਕਿ ਜਲੰਧਰ ਅਤੇ ਅੰਮਿ੍ਤਸਰ 'ਚ ਹੋਏ ਧਮਾਕਿਆਂ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣ ਦੀ ਬਜਾਏ ਬਿਨਾਂ ਸਬੂਤਾਂ ਦੇ ਦੋਸ਼ ਲਗਾ ਰਹੇ ਹਨ | ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਦੀ ਇਕ ਮੀਟਿੰਗ 11 ਮਈ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸੱਦੀ ਗਈ ਹੈ, ਜਿਸ ਵਿਚ ਪੰਜਾਬ ਅਤੇ ਦੇਸ਼ ਦੇ ਮੌਜੂਦਾ ਹਲਾਤ 'ਤੇ ਪਾਰਟੀ ਵਲੋਂ ਵਿਚਾਰ ਚਰਚਾ ਕੀਤੀ ਜਾਵੇਗੀ | ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਬੀਬੀ ਹਰਗੋਬਿੰਦ ਕੌਰ, ਗੁਲਜ਼ਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਸੁੱਚਾ ਸਿੰਘ ਲੰਗਾਹ, ਸ਼ਰਨਜੀਤ ਸਿੰਘ ਢਿੱਲੋਂ, ਗੁਰਬਚਨ ਸਿੰਘ ਬੱਬੇਹਾਲੀ, ਸਰਬਜੀਤ ਸਿੰਘ ਝਿੰਜਰ, ਅਰਸ਼ਦੀਪ ਸਿੰਘ ਕਲੇਰ, ਐਨ.ਕੇ. ਸ਼ਰਮਾ, ਮਨਤਾਰ ਸਿੰਘ ਬਰਾੜ, ਸੁਰਿੰਦਰ ਸਿੰਘ ਭੁੱਲੇਰਾਠਾਂ, ਐਸ.ਆਰ. ਕਲੇਰ, ਗੁਰਪ੍ਰੀਤ ਸਿੰਘ ਰਾਜੂ ਖੰਨਾ ਆਦਿ ਹਾਜ਼ਰ ਸਨ |
'ਸ਼ੁਕਰਾਨਾ ਯਾਤਰਾ ਨਹੀਂ, ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼'-ਸੁਖਬੀਰ
ਪਾਰਟੀ ਪ੍ਰਧਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਤੋਂ ਪਹਿਲਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦਾ ਨਿੱਜੀ ਸਟਾਫ਼ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਪੂਰੀ ਤਰ੍ਹਾਂ ਭਿ੍ਸ਼ਟਾਚਾਰ 'ਚ ਡੁੱਬੀ ਹੋਈ ਹੈ | ਉਨ੍ਹਾਂ ਨੇ 'ਸ਼ੁਕਰਾਨਾ ਯਾਤਰਾ' 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਯਾਤਰਾ ਸਿਰਫ਼ ਸਿਆਸੀ ਡਰਾਮਾ ਹੈ | ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ 'ਚ ਇਕ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੇ ਗੁੱਸੇ ਤੋਂ ਡਰੇ ਹੋਏ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਸੂਬੇ ਨੂੰ ਮੌਜੂਦਾ ਹਾਲਾਤ ਤੋਂ ਬਾਹਰ ਕੱਢਣ ਲਈ ਗੰਭੀਰ ਅਤੇ ਜ਼ਿੰਮੇਵਾਰ ਸਰਕਾਰ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਦਾ ਮੰਤਵ ਯੋਗ ਵੋਟਰ ਦੀ ਵੋਟ ਬਣਾਉਣਾ ਤੇ ਅਯੋਗ ਦਾ ਵੋਟ ਕੱਟਣਾ ਹੈ-ਅਨਿੰਦਿਤਾ ਮਿੱਤਰਾ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨੂੰ ਹਾਈ ਕੋਰਟ 'ਚ ਨਵੀਂ ਚੁਣੌਤੀ <br/>
Ad Position 24