11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਹਾਨੇ ਨਾਲ ਘਰੋਂ ਬੁਲਾ ਕੇ ਦੋਸਤ ਨੂੰ ਨਹਿਰ 'ਚ ਸੁੱਟਿਆ ਦੋ ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026

ਭਵਾਨੀਗੜ੍ਹ (ਸੰਗਰੂਰ), 8 ਮਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪਿੰਡ ਲੱਖੇਵਾਲ ਦੇ ਇੱਕ ਨੌਜਵਾਨ ਨੂੰ ਉਸ ਦੇ ਦੋਸਤਾਂ ਵੱਲੋਂ ਕਿਸੇ ਬਹਾਨੇ ਘਰੋਂ ਬੁਲਾ ਕੇ ਲੈ ਜਾਣ ਤੇ ਉਸ ਦੀ ਲਾਸ਼ ਭਾਖੜਾ ਨਹਿਰ ਵਿਚੋਂ ਮਿਲਣ 'ਤੇ ਪੁਲਿਸ ਵੱਲੋਂ ਦੋ ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਕਾਲਾਝਾੜ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਜਗਸੀਰ ਸਿੰਘ ਜੱਗੀ ਪੁੱਤਰ ਜਗਦੇਵ ਸਿੰਘ ਵਾਸੀ ਲੱਖੇਵਾਲ ਵੱਲੋਂ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਲੜਕੇ ਪਿ੍ੰਸ ਸਿੰਘ (21) ਨੂੰ ਉਸ ਦੇ ਦੋਸਤ ਰਣਜੋਧ ਸਿੰਘ ਜੋਧਾ ਪੁੱਤਰ ਗੁਰਮੀਤ ਸਿੰਘ ਵਾਸੀ ਮੁਨਸ਼ੀਵਾਲਾ ਬੀਤੇ ਦਿਨੀਂ ਕਿਸੇ ਬਹਾਨੇ ਨਾਲ ਘਰੋਂ ਬਾਹਰ ਬੁਲਾ ਕੇ ਲੈ ਗਿਆ ਸੀ | ਕੁੱਝ ਸਮੇਂ ਬਾਅਦ ਉਸ ਦੇ ਲੜਕੇ ਦਾ ਮੋਬਾਈਲ ਫ਼ੋਨ ਬੰਦ ਆਉਣ ਲੱਗਿਆ ਤਾਂ ਉਸ ਨੇ ਇਸ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਜਦੋਂ ਸਬੰਧਿਤ ਨੌਜਵਾਨਾਂ ਕੋਲੋਂ ਪੁੱਛ-ਗਿੱਛ ਕੀਤੀ ਗਈ ਤਾਂ ਰਣਜੋਧ ਸਿੰਘ ਜੋਧਾ ਤੇ ਉਸ ਦੇ ਭਰਾ ਸੁਖਚੈਨ ਸਿੰਘ ਚੈਨੀ ਨੇ ਦੱਸਿਆ ਕਿ ਉਹ ਕਾਰ ਰਾਹੀ ਭਾਖੜਾ ਨਹਿਰ 'ਤੇ ਗਏ ਸੀ ਤੇ ਉੱਥੇ ਉਨ੍ਹਾਂ ਨੇ ਕਥਿਤ ਤੌਰ 'ਤੇ ਕੋਈ ਨਸ਼ਾ ਵਗ਼ੈਰਾ ਕੀਤਾ ਤਾਂ ਜ਼ਿਆਦਾ ਨਸ਼ਾ ਲੈਣ ਕਾਰਨ ਪਿ੍ੰਸ ਸਿੰਘ ਦੀ ਮੌਤ ਹੋ ਗਈ ਤਾਂ ਉਨ੍ਹਾਂ ਨੇ ਇਸ ਨੂੰ ਭਾਖੜਾ ਨਹਿਰ ਵਿਚ ਸੁੱਟ ਦਿੱਤਾ ਸੀ | ਪੁਲਿਸ ਨੇ ਪਿ੍ੰਸ ਸਿੰਘ ਦੀ ਲਾਸ਼ ਨੂੰ ਭਾਖੜਾ ਨਹਿਰ ਵਿਚੋਂ ਬਰਾਮਦ ਕਰ ਲਿਆ ਹੈ | ਪੁਲਿਸ ਨੇ ਰਣਜੋਧ ਸਿੰਘ ਜੋਧਾ ਅਤੇ ਸੁਖਚੈਨ ਸਿੰਘ ਚੈਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਇਨ੍ਹਾਂ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਚੋਣ ਦਾ ਨਤੀਜਾ 2 ਹਫ਼ਤਿਆਂ 'ਚ ਆਉਣ ਦੀ ਸੰਭਾਵਨਾ ਅਗਲੀ ਖ਼ਬਰ ਜਲੰਧਰ ਬੰਬ ਧਮਾਕੇ ਨਾਲ ਬਲਾਕੀਪੁਰ ਦੇ ਦੋ ਨੌਜਵਾਨਾਂ ਦਾ ਨਾਂਅ ਜੁੜਿਆ-ਦੋਵੇਂ ਗਿ੍ਫ਼ਤਾਰ
Ad Position 24