11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਥੇਦਾਰ ਗੜਗੱਜ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰਾਂ ਨੂੰ ਅੰਮਿ੍ਤ ਛਕੇ ਹੋਣ ਦੇ ਪ੍ਰਮਾਣ ਸੰਬੰਧੀ ਸਰਟੀਫਿਕੇਟ ਦੇਣ ਦਾ ਆਦੇਸ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026

ਅੰਮਿ੍ਤਸਰ, 8 ਮਈ (ਜਸਵੰਤ ਸਿੰਘ ਜੱਸ)-ਚੀਫ਼ ਖਾਲਸਾ ਦੀਵਾਨ ਦੇ ਕਈ ਮੈਂਬਰਾਂ 'ਤੇ ਗ਼ੈਰ-ਅੰਮਿ੍ਤਧਾਰੀ ਹੋਣ ਦੇ ਲੱਗ ਰਹੇ ਦੋਸ਼ਾਂ ਦੇ ਮਾਮਲੇ ਵਿਚ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਾਲੀ ਦੀਵਾਨ ਦੀ ਕਾਰਜਕਾਰਨੀ ਕਮੇਟੀ ਨੂੰ ਤਲਬ ਕਰਕੇ ਹਦਾਇਤ ਕੀਤੀ ਗਈ ਕਿ ਦੀਵਾਨ ਦੇ ਸਮੂਹ ਮੈਂਬਰ ਆਪਣੇ ਅੰਮਿ੍ਤਧਾਰੀ ਹੋਣ ਸੰਬੰਧੀ ਪ੍ਰਮਾਣ ਸਰਟੀਫਿਕੇਟ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਲਦੀ ਪੇਸ਼ ਕਰਨ | ਜਥੇਦਾਰ ਨਾਲ ਮੁਲਾਕਾਤ ਉਪਰੰਤ ਦੀਵਾਨ ਦੇ ਪ੍ਰਧਾਨ ਤੇ 'ਆਪ' ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਦੇ ਆਦੇਸ਼ 'ਤੇ ਅੱਜ ਉਨ੍ਹਾਂ ਦੀ ਕਾਰਜਕਾਰਨੀ ਕਮੇਟੀ ਦੇ 21 ਮੈਂਬਰ ਪੁੱਜੇ ਹਨ ਅਤੇ ਜਥੇਦਾਰ ਵਲੋਂ ਦੀਵਾਨ ਦੇ ਸਮੂਹ ਮੈਂਬਰਾਂ ਨੂੰ ਦੀਵਾਨ ਦੇ ਸੰਵਿਧਾਨ ਅਨੁਸਾਰ ਅੰਮਿ੍ਤਧਾਰੀ ਹੋਣ ਸੰਬੰਧੀ ਤਖ਼ਤ ਸਾਹਿਬਾਨ ਜਾਂ ਗੁਰਦੁਆਰਾ ਸਾਹਿਬਾਨ ਤੋਂ ਮਿਲਿਆ ਪ੍ਰਮਾਣ ਪੱਤਰ ਪੇਸ਼ ਕਰਨ ਦੀ ਹਦਾਇਤ ਕੀਤੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਮੈਂਬਰ ਨਿਰਧਾਰਤ ਸਮੇਂ ਵਿਚ ਆਪਣੇ ਸਰਟੀਫਿਕੇਟ ਨਹੀਂ ਭੇਜਣਗੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ | ਇਸ ਮੌਕੇ ਆਨਰੇਰੀ ਸਕੱਤਰ ਰਮਣੀਕ ਸਿੰਘ ਫ਼੍ਰੀਡਮ ਤੇ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਵਧੀਕ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਇੰਜੀ. ਜਸਪਾਲ ਸਿੰਘ, ਕੁਲਜੀਤ ਸਿੰਘ ਸਾਹਨੀ ਅਤੇ ਹੋਰ ਕਾਰਜਕਾਰਨੀ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘੱਟ ਝਾੜ ਤੇ ਹੜ੍ਹਾਂ ਦੇ ਨੁਕਸਾਨ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ ਟੀਚੇ ਕੋਲ ਪਹੁੰਚੀ ਪੰਜਾਬ ਸਰਕਾਰ ਅਗਲੀ ਖ਼ਬਰ ਪੰਜਾਬ ਦੇ ਆਰਮੀ ਸਕੂਲਾਂ 'ਚ ਪੰਜਾਬੀ ਨੂੰ ਚੋਣਵਾਂ ਵਿਸ਼ਾ ਬਣਾਉਣ ਲਈ ਤਰਲੋਚਨ ਸਿੰਘ ਨੇ ਲਿਖੀ ਰੱਖਿਆ ਮੰਤਰੀ ਨੂੰ ਚਿੱਠੀ...
Ad Position 24