ਨਵੀਂ ਦਿੱਲੀ, 8 ਮਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਹੋਰਾਂ ਵਿਰੁੱਧ ਚੱਲ ਰਹੇ ਮੁਕੱਦਮੇ ਵਿਚ ਗਵਾਹਾਂ ਨੂੰ ਪੇਸ਼ ਨਾ ਕਰਨ 'ਤੇ ਨਾਰਾਜਗੀ ਜਾਹਰ ਕੀਤੀ ਹੈ¢ ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਸਾਬਕਾ ਨੇ ਹੇਠਲੀ ਅਦਾਲਤ ਵਿਚ ਮੁਕੱਦਮੇ ਦੀ ਹੌਲੀ ਰਫ਼ਤਾਰ 'ਤੇ ਡੂੰਘੀ ਚਿੰਤਾ ਤੇ ਨਿਰਾਸ਼ਾ ਪ੍ਰਗਟ ਕਰਦਿਆਂ ਨਿਰਦੇਸ਼ ਦਿੱਤਾ ਕਿ ਮੁਕੱਦਮੇ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ¢ ਬੈਂਚ ਨੇ ਆਪਣੇ ਆਦੇਸ਼ ਵਿਚ ਇਸ ਗੱਲ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਕਿ ਉਸ ਦੇ ਸਾਹਮਣੇ ਪੇਸ਼ ਕੀਤੀ ਗਈ ਸਥਿਤੀ ਰਿਪੋਰਟ ਵਿਚ ਪਿਛਲੀਆਂ ਤਰੀਕਾਂ 'ਤੇ ਗਵਾਹਾਂ ਨੂੰ ਪੇਸ਼ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ ¢ ਕੋਰਟ ਨੇ ਮਾਮਲੇ ਦੇ ਜਾਂਚ ਅਧਿਕਾਰੀ ਤੋਂ ਨਵੀਂ ਸਥਿਤੀ ਰਿਪੋਰਟ ਵੀ ਮੰਗੀ ਹੈ ¢ ਇਸ ਦੇ ਨਾਲ ਹੀ ਕੋਰਟ ਨੇ ਹੇਠਲੀ ਅਦਾਲਤ ਨੂੰ ਗਵਾਹਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਅਤੇ ਗਵਾਹ ਸੁਰੱਖਿਆ ਯੋਜਨਾ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਦਮ ਚੁੱਕਣ ਦਾ ਨਿਰਦੇਸ਼ ਦਿੱਤਾ ¢ ਮੁਲਜ਼ਮ ਆਸ਼ੀਸ਼ ਮਿਸ਼ਰਾ 'ਤੇ ਕਿਸਾਨ ਅੰਦੋਲਨ ਦੌਰਾਨ 2021 ਵਿਚ 5 ਲੋਕਾਂ ਦੀ ਹੱਤਿਆ ਦਾ ਦੋਸ਼ ਹੈ ¢ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਉਨ੍ਹਾਂ ਦੇ ਕਾਫਲੇ ਨਾਲ ਜੁੜੀਆਂ ਗੱਡੀਆਂ ਵਲੋਂ ਕਿਸਾਨਾਂ ਨੂੰ ਦਰੜ ਦਿੱਤਾ ਸੀ ¢ ਮਿਸ਼ਰਾ ਪਿਛਲੇ ਅਦਾਲਤੀ ਹੁਕਮਾਂ ਤਹਿਤ ਅੰਤਰਿਮ ਜ਼ਮਾਨਤ 'ਤੇ ਹੈ ¢
ਲਖੀਮਪੁਰ ਖੀਰੀ ਹਿੰਸਾ ਮਾਮਲਾ-ਸੁਪਰੀਮ ਕੋਰਟ ਨੇ ਗਵਾਹਾਂ ਨੂੰ ਪੇਸ਼ ਨਾ ਕੀਤੇ ਜਾਣ 'ਤੇ ਜਤਾਈ ਨਾਰਾਜ਼ਗੀ <br/>
ਅਜੀਤ ਡੈਸਕ
09-05-2026