ਚੰਡੀਗੜ੍ਹ, 8 ਮਈ (ਪੋ੍ਰ. ਅਵਤਾਰ ਸਿੰਘ )-ਪੰਜਾਬ ਸਰਕਾਰ ਨੇ ਅੱਜ 7 ਆਈ.ਏ.ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ | ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵਲੋਂ ਜਾਰੀ ਹੁਕਮ ਮੁਤਾਬਿਕ ਬਦਲੇ ਗਏ ਆਈ.ਏ.ਐਸ ਅਧਿਕਾਰੀਆਂ ਵਿਚ ਕਮਲ ਕਿਸ਼ੋਰ ਯਾਦਵ ਨੂੰ ਸਕੱਤਰ ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਵਿਗਿਆਨ, ਤਕਨੀਕ ਤੇ ਵਾਤਾਵਰਨ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਅਰਸ਼ਦੀਪ ਸਿੰਘ ਥਿੰਦ ਨੂੰ ਪ੍ਰਬੰਧਕੀ ਖੇਤੀਬਾੜੀ ਤੇ ਕਿਸਾਲ ਭਲਾਈ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਬਾਗਬਾਨੀ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਮਿੱਟੀ ਤੇ ਜਲ ਸੰਭਾਲ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਅਮਿਤ ਤਲਵਾੜ ਨੂੰ ਵਿਸ਼ੇਸ਼ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਵਾਧੂ ਚਾਰਜ ਨੋਡਲ ਅਫਸਰ, ਡਰੱਗ ਅਤੇ ਜਾਤੀ ਜਨਗਣਨਾ, ਪਰਮਿੰਦਰ ਪਾਲ ਸਿੰਘ ਨੂੰ ਵਿਸ਼ੇਸ਼ ਸਕੱਤਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ, ਗੌਤਮ ਜੈਨ ਨੂੰ ਵਿਸ਼ੇਸ਼ ਸਕੱਤਰ, ਪ੍ਰਸੋਨਲ ਵਿਭਾਗ ਅਤੇ ਵਾਧੂ ਚਾਰਜ ਐਮ.ਡੀ, ਪੰਜਾਬ ਸਿਹਤ ਸਿਸਟਮ ਨਿਗਮ, ਸ੍ਰੀ ਜਸਬੀਰ ਸਿੰਘ-¨ ਨੂੰ ਵਧੀਕ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ, ਪ੍ਰਾਹੁਣਚਾਰੀ ਅਤੇ ਵਾਧੂ ਚਾਰਜ ਐਮ.ਡੀ , ਪੰਜਾਬ ਰਾਜ ਗੌਦਾਮ ਨਿਗਮ ਲਿਮਟਿਡ ਅਤੇ ਸ੍ਰੀਮਤੀ ਪੱਲਵੀ ਮਿਸ਼ਰਾ ਨੂੰ ਐਸ.ਡੀ.ਐਮ. ਕਲਾਨੌਰ ਲਗਾਇਆ ਗਿਆ ਹੈ |