25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਾਲਮੀਕਿ ਸਮਾਜ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

Ad Position 21
No active advertisement
ਅਜੀਤ ਡੈਸਕ 09-05-2026

ਵਾਈਸ ਚੇਅਰਮੈਨ ਨੇ ਡੀ.ਜੀ.ਪੀ. ਤੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ
ਜੰਡਿਆਲਾ ਗੁਰੂ (ਅੰਮਿ੍ਤਸਰ), 8 ਮਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ 'ਚ ਚੱਲ ਰਹੀਂ ਜਨਗਣਨਾ ਦੇ ਪ੍ਰੋਫ਼ਾਰਮੇ ਵਿਚ ਵਾਲਮੀਕਿ ਸਮਾਜ ਖਿਲਾਫ ਵਰਤੀ ਗਈ ਪਾਬੰਦੀਸ਼ੁਦਾ ਅਤੇ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ | ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਡੀ.ਜੀ.ਪੀ. ਅਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਕਰਦਿਆਂ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ | ਗਿੱਲ ਨੇ ਕਿਹਾ ਕਿ ਜਨਗਣਨਾ ਵਰਗੇ ਸੰਵੇਦਨਸ਼ੀਲ ਅਤੇ ਸਰਕਾਰੀ ਦਸਤਾਵੇਜ਼ ਵਿਚ ਕਿਸੇ ਵੀ ਸਮਾਜ ਖਿਲਾਫ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨਾ ਨਾ ਸਿਰਫ਼ ਸੰਵਿਧਾਨਕ ਮਰਿਆਦਾਵਾਂ ਦੀ ਉਲੰਘਣਾ ਹੈ, ਸਗੋਂ ਇਹ ਸਮਾਜਕ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੰਭੀਰ ਲਾਪਰਵਾਹੀ ਵੀ ਹੈ | ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਿਲ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਐੱਸ.ਸੀ./ਐੱਸ.ਟੀ ਐਕਟ ਸਮੇਤ ਹੋਰ ਬਣਦੀਆਂ ਧਾਰਾਵਾਂ ਹੇਠ ਸਖ਼ਤ ਕਾਰਵਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਉਰੂਗੁਏ, ਪਨਾਮਾ ਤੇ ਬੋਲੀਵੀਆ ਦੇ ਭਾਰਤ 'ਚ ਰਾਜਦੂਤ <br/> ਅਗਲੀ ਖ਼ਬਰ ਸਰਕਾਰ ਨੇ 7 ਆਈ.ਏ.ਐਸ. ਅਧਿਕਾਰੀ ਬਦਲੇ
Ad Position 24