ਰੂਪਨਗਰ, 8 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅੱਜ ਵਿਜੀਲੈਂਸ ਦਫ਼ਤਰ ਵਿਚ ਪੇਸ਼ ਹੋਏ, ਜਿੱਥੇ ਉਨ੍ਹਾਂ ਤੋਂ ਕਰੀਬ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ ਗਈ | ਇਹ ਮਾਮਲਾ ਸੰਦੋਆ ਦੇ ਸਹੁਰੇ ਦੀ ਇਕ ਇਨੋਵਾ ਗੱਡੀ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ, ਜਿਸ ਨੂੰ ਪਹਿਲਾਂ ਵਿਜੀਲੈਂਸ ਵਲੋਂ ਕਬਜ਼ੇ ਵਿਚ ਲੈ ਕੇ ਬਾਅਦ ਵਿਚ ਛੱਡ ਦਿੱਤਾ ਗਿਆ ਸੀ | ਹੁਣ ਇਸੇ ਮਾਮਲੇ ਵਿਚ ਉਨ੍ਹਾਂ ਨੂੰ ਦੁਬਾਰਾ ਸੰਮਨ ਭੇਜ ਕੇ ਤਲਬ ਕੀਤਾ ਗਿਆ | ਪੁੱਛਗਿੱਛ ਤੋਂ ਬਾਅਦ ਗੱਲਬਾਤ ਕਰਦਿਆਂ ਸੰਦੋਆ ਨੇ ਕਿਹਾ ਕਿ ਇਹ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਪਹਿਲਾਂ ਹੀ ਹੱਲ ਹੋ ਚੁੱਕਾ ਸੀ ਪਰ ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਵਿਧਾਇਕ ਦੇ ਇਸ਼ਾਰੇ 'ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਲਈ ਇਸ ਨੂੰ ਦੁਬਾਰਾ ਖੋਲਿ੍ਹਆ ਗਿਆ ਹੈ | ਸੰਦੋਆ ਨੇ ਕਿਹਾ ਕਿ ਉਨ੍ਹਾਂ ਨੇ ਵਿਜੀਲੈਂਸ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ ਹੈ ਤੇ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ |
ਵਿਜੀਲੈਂਸ ਦਫ਼ਤਰ ਪੇਸ਼ ਹੋਏ ਸਾਬਕਾ ਵਿਧਾਇਕ ਸੰਦੋਆ-ਢਾਈ ਘੰਟੇ ਚੱਲੀ ਪੁੱਛਗਿੱਛ <br/>
ਅਜੀਤ ਡੈਸਕ
09-05-2026